Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਿਰਸਵਾਰਥ ਕੁਰਬਾਨੀ ਦੀ ਵਿਰਾਸਤ ‘ਤੇ ਅਧਾਰਿਤ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਇਹ ਦਰਸਾਇਆ ਗਿਆ ਹੈ ਕਿ ਜੋ ਲੋਕ ਦੂਜਿਆਂ ਦੀ ਭਲਾਈ ਲਈ ਕੁਰਬਾਨੀ ਦਿੰਦੇ ਹਨ, ਉਹ ਅਮਰਤਾ ਪ੍ਰਾਪਤ ਕਰਦੇ ਹਨ।

“जयन्ति ते सुकृतिनो रससिद्धाः कवीश्वराः।

नास्ति येषां यशःकाये जरामरणजं भयम्॥”

ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਭਾਰਤ ਦੀ ਏਕਤਾ, ਅਖੰਡਤਾ ਅਤੇ ਆਤਮ-ਸਨਮਾਨ ਲਈ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਕੁਰਬਾਨੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

ਭਾਰਤਵਰਸ਼ ਦੀ ਏਕਤਾ, ਅਖੰਡਤਾ ਅਤੇ ਸਵੈ-ਮਾਣ ਲਈ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਕੁਰਬਾਨੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।

जयन्ति ते सुकृतिनो रससिद्धाः कवीश्वराः।

नास्ति येषां यशःकाये जरामरणजं भयम्॥

 

************

ਐੱਮਜੇਪੀਐੱਸ/ਐੱਸਐੱਸ/ਵੀਜੇ