Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਿਰਸਵਾਰਥ ਸੇਵਾ ਅਤੇ ਸਮਰਪਣ ਦੀ ਭਾਵਨਾ ਨੂੰ ਦਰਸਾਉਣ ਵਾਲਾ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਨਦੀਆਂ ਦਾ ਨਿਰੰਤਰ ਵਹਾਅ ਸਾਨੂੰ ਸਿਖਾਉਂਦਾ ਹੈ ਕਿ ਅਸੀਂ ਕਿਸ ਤਰ੍ਹਾਂ ਆਪਣੀਆਂ ਸਮਰੱਥਾਵਾਂ ਦੀ ਵਰਤੋਂ ਮਨੁੱਖਤਾ ਦੀ ਭਲਾਈ ਲਈ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਨਿਰਸਵਾਰਥ ਸੇਵਾ, ਸਮਰਪਣ ਅਤੇ ਪਰਉਪਕਾਰ ਦੀ ਭਾਵਨਾ ਰਾਸ਼ਟਰ ਨੂੰ ਨਵੀਂ ਦਿਸ਼ਾ ਦਿੰਦੀ ਹੈ।

ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ-

“एतावज्जन्मसाफल्यं देहिनामिह देहिषु।

प्राणैरर्थैर्धिया वाचा श्रेय एवाचरेत्सदा॥”

ਇਸ ਸੁਭਾਸ਼ਿਤਮ ਦਾ ਸੰਦੇਸ਼ ਹੈ ਕਿ ਸਾਨੂੰ ਆਪਣਾ ਜੀਵਨ ਦੂਜਿਆਂ ਦੀ ਸੇਵਾ ਅਤੇ ਭਲਾਈ ਲਈ ਸਮਰਪਿਤ ਕਰਨਾ ਚਾਹੀਦਾ ਹੈ। ਜਿਸ ਤਰ੍ਹਾਂ ਨਦੀਆਂ ਲਗਾਤਾਰ ਅਤੇ ਨਿਰਸਵਾਰਥ ਭਾਵਨਾ ਨਾਲ ਵਹਿੰਦੀਆਂ ਹੋਈਆਂ ਆਪਣੇ ਰਸਤੇ ਵਿੱਚ ਆਉਣ ਵਾਲੇ ਅਣਗਿਣਤ ਪ੍ਰਾਣੀਆਂ ਦਾ ਪਾਲਣ-ਪੋਸ਼ਣ ਕਰਦੀਆਂ ਹਨ ਅਤੇ ਅੰਤ ਵਿੱਚ ਸਮੁੰਦਰ ਵਿੱਚ ਰਲ ਜਾਂਦੀਆਂ ਹਨ, ਉਸੇ ਤਰ੍ਹਾਂ ਸਾਨੂੰ ਵੀ ਆਪਣਾ ਸਮਾਂ, ਸਮਰੱਥਾ ਅਤੇ ਸਾਧਨ ਦੂਜਿਆਂ ਦੀ ਭਲਾਈ ਲਈ ਸਮਰਪਿਤ ਕਰਨੇ ਚਾਹੀਦੇ ਹਨ। ਮਨੁੱਖੀ ਜੀਵਨ ਦੀ ਅਸਲ ਸਾਰਥਕਤਾ ਨਿਰਸਵਾਰਥ ਸੇਵਾ, ਪਰਉਪਕਾਰ ਅਤੇ ਲੋਕ-ਭਲਾਈ ਵਿੱਚ ਹੀ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:

“ਨਦੀਆਂ ਦਾ ਨਿਰੰਤਰ ਵਹਾਅ ਸਿਖਾਉਂਦਾ ਹੈ ਕਿ ਅਸੀਂ ਕਿਸ ਤਰ੍ਹਾਂ ਆਪਣੀ ਸਮਰੱਥਾ ਦੀ ਵਰਤੋਂ ਮਨੁੱਖਤਾ ਦੀ ਭਲਾਈ ਲਈ ਕਰ ਸਕਦੇ ਹਾਂ। ਨਿਰਸਵਾਰਥ ਸੇਵਾ, ਸਮਰਪਣ ਅਤੇ ਪਰਉਪਕਾਰ ਦੀ ਇਹੀ ਭਾਵਨਾ ਰਾਸ਼ਟਰ ਨੂੰ ਨਵੀਂ ਦਿਸ਼ਾ ਦਿੰਦੀ ਹੈ।

“एतावज्जन्मसाफल्यं देहिनामिह देहिषु।

प्राणैरर्थैर्धिया वाचा श्रेय एवाचरेत्सदा॥”

****

ਐੱਮਜੇਪੀਐੱਸ/ਐੱਸਐੱਸ/ਐੱਸਟੀ