Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਿਰੰਤਰ ਸੁਧਾਰਾਂ ਅਤੇ ਨਿਵੇਸ਼ ਰਾਹੀਂ ‘ਵਿਕਸਿਤ ਭਾਰਤ@2047’ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਨੂੰ ਉਜਾਗਰ ਕਰਨ ਵਾਲਾ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਉਦਯੋਗ ਸੰਘ (ਸੀ.ਆਈ.ਆਈ.) ਦੇ ਪ੍ਰਧਾਨ ਸ਼੍ਰੀ ਆਰ. ਮੁਕੁੰਦਨ ਦਾ ਇੱਕ ਲੇਖ ਸਾਂਝਾ ਕੀਤਾ। ਇਸ ਲੇਖ ਵਿੱਚ ਦੱਸਿਆ ਗਿਆ ਹੈ ਕਿ ਪ੍ਰਮੁੱਖ ਖੇਤਰਾਂ ਵਿੱਚ ਨਿਰੰਤਰ ਸੁਧਾਰਾਂ ਅਤੇ ਨਿਵੇਸ਼ ਰਾਹੀਂ ‘ਵਿਕਸਿਤ ਭਾਰਤ@2047’ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਨੂੰ ਕਿਸ ਤਰ੍ਹਾਂ ਰੂਪ ਦਿੱਤਾ ਜਾ ਰਿਹਾ ਹੈ।

ਸ਼੍ਰੀ ਮੁਕੁੰਦਨ ਨੇ ਬੁਨਿਆਦੀ ਢਾਂਚੇ ਵਿੱਚ ਨਿਵੇਸ਼, ਜੀਐੱਸਟੀ., ਡਿਜੀਟਲ ਜਨਤਕ ਬੁਨਿਆਦੀ ਢਾਂਚੇ, ਕਾਰਪੋਰੇਟ ਟੈਕਸ ਸੁਧਾਰਾਂ, ਉਤਪਾਦਨ-ਅਧਾਰਿਤ ਪ੍ਰੋਤਸਾਹਨ ਯੋਜਨਾਵਾਂ ਅਤੇ ਵਪਾਰਕ ਸਮਝੌਤਿਆਂ ਰਾਹੀਂ ਤਿਆਰ ਕੀਤੀ ਗਈ ਮਜ਼ਬੂਤ ਨੀਂਹ ਨੂੰ ਉਜਾਗਰ ਕੀਤਾ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਦੀ ਆਰਥਿਕ ਸਮਰੱਥਾ ਨੂੰ ਸਥਾਈ ਖ਼ੁਸ਼ਹਾਲੀ ਵਿੱਚ ਬਦਲਣ ਲਈ ਸਰਕਾਰ ਅਤੇ ਉਦਯੋਗ ਜਗਤ ਦਾ ‘ਟੀਮ ਭਾਰਤ’ ਵਜੋਂ ਮਿਲ ਕੇ ਕੰਮ ਕਰਨਾ ਬੇਹੱਦ ਮਹੱਤਵਪੂਰਨ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਪੋਸਟ ਕੀਤਾ:

“ਪ੍ਰਮੁੱਖ ਖੇਤਰਾਂ ਵਿੱਚ ਨਿਰੰਤਰ ਸੁਧਾਰਾਂ ਅਤੇ ਨਿਵੇਸ਼ ਰਾਹੀਂ ‘ਵਿਕਸਿਤ ਭਾਰਤ@2047’ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਨੂੰ ਰੂਪ ਦਿੱਤਾ ਜਾ ਰਿਹਾ ਹੈ।

@FollowCII ਦੇ ਪ੍ਰਧਾਨ ਸ਼੍ਰੀ ਆਰ. ਮੁਕੁੰਦਨ ਨੇ ਬੁਨਿਆਦੀ ਢਾਂਚੇ ਵਿੱਚ ਨਿਵੇਸ਼, ਜੀਐੱਸਟੀ, ਡਿਜੀਟਲ ਜਨਤਕ ਬੁਨਿਆਦੀ ਢਾਂਚੇ, ਕਾਰਪੋਰੇਟ ਟੈਕਸ ਸੁਧਾਰਾਂ, ਪੀ.ਐੱਲ.ਆਈ. ਯੋਜਨਾਵਾਂ ਅਤੇ ਵਪਾਰਕ ਸਮਝੌਤਿਆਂ ਰਾਹੀਂ ਤਿਆਰ ਕੀਤੀ ਗਈ ਨੀਂਹ ਬਾਰੇ ਲਿਖਿਆ ਹੈ।

ਉਨ੍ਹਾਂ ਭਾਰਤ ਦੀ ਆਰਥਿਕ ਸਮਰੱਥਾ ਨੂੰ ਸਥਾਈ ਖ਼ੁਸ਼ਹਾਲੀ ਵਿੱਚ ਬਦਲਣ ਲਈ ਸਰਕਾਰ ਅਤੇ ਉਦਯੋਗ ਜਗਤ ਦੇ ‘ਟੀਮ ਭਾਰਤ’ ਵਜੋਂ ਮਿਲ ਕੇ ਕੰਮ ਕਰਨ ਦੀ ਮਹੱਤਤਾ ਨੂੰ ਉਜਾਗਰ ਕੀਤਾ ਹੈ।”

https://www.business-standard.com/opinion/columns/the-article-a-cii-president-will-write-in-2047-a-roadmap-for-industry-126112401097_1.html

*********

ਐੱਮਜੇਪੀਐੱਸ/ਐੱਸਐੱਸ/ਵੀਜੇ/ਐੱਸਐੱਸ