Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪਰਮ ਸਤਿਕਾਰਯੋਗ ਦਲਾਈ ਲਾਮਾ ਨੂੰ ਉਨ੍ਹਾਂ ਦੇ 90ਵੇਂ ਜਨਮਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਰਮ ਸਤਿਕਾਰਯੋਗ ਦਲਾਈ ਲਾਮਾ ਨੂੰ ਉਨ੍ਹਾਂ ਦੇ 90ਵੇਂ ਜਨਮਦਿਨ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਪਰਮ ਸਤਿਕਾਰਯੋਗ ਦਲਾਈ ਲਾਮਾ ਪ੍ਰੇਮ, ਕਰੁਣਾ, ਧੀਰਜ ਅਤੇ ਨੈਤਿਕ ਅਨੁਸ਼ਾਸਨ ਦੇ ਚਿਰਸਥਾਈ ਪ੍ਰਤੀਕ ਹਨ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਸੰਦੇਸ਼ ਨੇ ਸਾਰੇ ਧਰਮਾਂ ਦੇ ਲੋਕਾਂ ਵਿੱਚ ਸਨਮਾਨ ਅਤੇ ਪ੍ਰਸ਼ੰਸਾ ਦੀ ਭਾਵਨਾ ਪੈਦਾ ਕੀਤੀ ਹੈ।

 ਐਕਸ (X) ‘ਤੇ ਆਪਣੇ ਸੰਦੇਸ਼ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

 “ਮੈਂ 1.4 ਅਰਬ ਭਾਰਤੀਆਂ ਦੇ ਨਾਲ ਮਿਲ ਕੇ ਪਰਮ ਸਤਿਕਾਰਯੋਗ ਦਲਾਈ ਲਾਮਾ ਨੂੰ ਉਨ੍ਹਾਂ ਦੇ 90ਵੇਂ ਜਨਮਦਿਨ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ। ਉਹ ਪ੍ਰੇਮ, ਕਰੁਣਾ, ਧੀਰਜ ਅਤੇ ਨੈਤਿਕ ਅਨੁਸ਼ਾਨ ਦੇ ਚਿਰਥਾਈ ਪ੍ਰਤੀਕ ਰਹੇ ਹਨ। ਉਨ੍ਹਾਂ ਦੇ ਸੰਦੇਸ਼ ਨੇ ਸਾਰੇ ਧਰਮਾਂ ਦੇ ਲੋਕਾਂ ਵਿੱਚ ਸਨਮਾਨ ਅਤੇ ਪ੍ਰਸ਼ੰਸਾ ਦੀ ਭਾਵਨਾ ਪੈਦਾ ਕੀਤੀ ਹੈ। ਅਸੀਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦੇ ਹਾਂ।

@DalaiLama”

****

 

ਐੱਮਜੇਪੀਐੱਸ/ਐੱਸਟੀ