Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪਿਛਲੇ ਦਹਾਕੇ ਵਿੱਚ ਸਵੈ-ਨਿਰਭਰਤਾ ਅਤੇ ਨਵੀਨਤਾ ਦੇ ਜ਼ੋਰ ’ਤੇ ਭਾਰਤ ਦੀਆਂ ਰੱਖਿਆ ਸਮਰੱਥਾਵਾਂ ਵਿੱਚ ਆਏ ਬਦਲਾਅ ਦਾ ਜ਼ਿਕਰ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ ਇੱਕ ਦਹਾਕੇ ਦੌਰਾਨ ਭਾਰਤ ਦੀਆਂ ਰੱਖਿਆ ਸਮਰੱਥਾਵਾਂ ਵਿੱਚ ਹੋਏ ਮਹੱਤਵਪੂਰਨ ਬਦਲਾਅ ਨੂੰ ਉਜਾਗਰ ਕੀਤਾ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਸਵੈ-ਨਿਰਭਰਤਾ ਦੇ ਦ੍ਰਿਸ਼ਟੀਕੋਣ ਤੋਂ ਨਿਰਦੇਸ਼ਤ ਅਤੇ ਨਵੀਨਤਾ, ਤਕਨਾਲੋਜੀ ਅਤੇ ਸਵਦੇਸ਼ੀ ਨਿਰਮਾਣ ਵੱਲੋਂ ਸੰਚਾਲਿਤ ਭਾਰਤ ਦੀਆਂ ਰੱਖਿਆ ਸਮਰੱਥਾਵਾਂ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਰੱਖਿਆ ਖੇਤਰ ਵਿੱਚ ਹੋਈ ਪ੍ਰਗਤੀ ਸਵੈ-ਨਿਰਭਰਤਾ ਦੇ ਮਾਧਿਅਮ ਰਾਹੀਂ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਭਾਰਤ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੇ ਹਵਾ, ਜ਼ਮੀਨ ਅਤੇ ਸਮੁੰਦਰ ਵਿੱਚ ਆਪਣੀਆਂ ਰੱਖਿਆ ਸਮਰੱਥਾਵਾਂ ਨੂੰ ਮਜ਼ਬੂਤ ਕੀਤਾ ਹੈ, ਸਵਦੇਸ਼ੀ ਤਕਨਾਲੋਜੀਆਂ ਨੂੰ ਅੱਗੇ ਵਧਾਇਆ ਹੈ ਅਤੇ ਸਵੈ-ਨਿਰਭਰਤਾ ਤੇ ਰਾਸ਼ਟਰੀ ਸੁਰੱਖਿਆ ਲਈ ਇੱਕ ਮਜ਼ਬੂਤ ​​ਨੀਂਹ ਤਿਆਰ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਆਪਣੀ ਪੋਸਟ ਵਿੱਚ ਲਿਖਿਆ;

 “ਸਵੈ-ਨਿਰਭਰਤਾ ਦੇ ਦ੍ਰਿਸ਼ਟੀਕੋਣ ਤੋਂ ਨਿਰਦੇਸ਼ਤ ਅਤੇ ਨਵੀਨਤਾ, ਤਕਨਾਲੋਜੀ ਤੇ ਸਵਦੇਸ਼ੀ ਨਿਰਮਾਣ ਵੱਲੋਂ ਸੰਚਾਲਿਤ, ਭਾਰਤ ਦੀਆਂ ਰੱਖਿਆ ਸਮਰੱਥਾਵਾਂ ਵਿੱਚ ਪਿਛਲੇ ਦਹਾਕੇ ਵਿੱਚ ਮਹੱਤਵਪੂਰਨ ਤਬਦੀਲੀ ਦੇਖਣ ਨੂੰ ਮਿਲੀ ਹੈ। ਇਹ ਲੜੀ ਪਿਛਲੇ 12 ਸਾਲਾਂ ਵਿੱਚ ਰੱਖਿਆ ਖੇਤਰ ਵਿੱਚ ਭਾਰਤ ਵੱਲੋਂ ਕੀਤੀ ਗਈ ਪ੍ਰਗਤੀ ਦੀ ਇੱਕ ਝਲਕ ਪੇਸ਼ ਕਰਦੀ ਹੈ।

#12YearsOfSurakshitBharat”

“ਇਹ ਲੜੀ ਦੱਸਦੀ ਹੈ ਕਿ ਭਾਰਤ ਨੇ ਹਵਾ, ਜ਼ਮੀਨ ਅਤੇ ਸਮੁੰਦਰ ਵਿੱਚ ਆਪਣੀਆਂ ਰੱਖਿਆ ਸਮਰੱਥਾਵਾਂ ਨੂੰ ਕਿਵੇਂ ਮਜ਼ਬੂਤ ਕੀਤਾ ਹੈ, ਸਵਦੇਸ਼ੀ ਤਕਨਾਲੋਜੀਆਂ ਨੂੰ ਕਿਵੇਂ ਅੱਗੇ ਵਧਾਇਆ ਹੈ ਅਤੇ ਸਵੈ -ਨਿਰਭਰਤਾ ਤੇ ਰਾਸ਼ਟਰੀ ਸੁਰੱਖਿਆ ਲਈ ਇੱਕ ਮਜ਼ਬੂਤ ਨੀਂਹ ਕਿਵੇਂ ਤਿਆਰ ਕੀਤੀ ਹੈ।

#12YearsOfSurakshitBharat”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ