Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੁਰਸ਼ ਅੰਡਰ-18 ਏਸ਼ੀਆ ਕੱਪ 2026 ਦਾ ਖ਼ਿਤਾਬ ਜਿੱਤਣ ਵਾਲੀ ਭਾਰਤੀ ਪੁਰਸ਼ ਅੰਡਰ-18 ਹਾਕੀ ਟੀਮ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ ਅੰਡਰ-18 ਏਸ਼ੀਆ ਕੱਪ 2026 ਦਾ ਖ਼ਿਤਾਬ ਜਿੱਤਣ ਵਾਲੀ ਭਾਰਤੀ ਪੁਰਸ਼ ਅੰਡਰ-18 ਹਾਕੀ ਟੀਮ ਦੇ ਨੌਜਵਾਨ ਖਿਡਾਰੀਆਂ ਦੀ ਸ਼ਾਨਦਾਰ ਕਾਮਯਾਬੀ ਦੀ ਅੱਜ ਸ਼ਲਾਘਾ ਕੀਤੀ।

ਸ਼੍ਰੀ ਮੋਦੀ ਨੇ ਕਿਹਾ ਕਿ ਟੀਮ ਨੇ ਪੂਰੇ ਟੂਰਨਾਮੈਂਟ ਵਿੱਚ ਬਿਹਤਰੀਨ ਹੁਨਰ ਅਤੇ ਟੀਮ-ਵਰਕ ਦਾ ਪ੍ਰਦਰਸ਼ਨ ਕਰਦੇ ਹੋਏ ਫਾਈਨਲ ਵਿੱਚ ਯਾਦਗਾਰ ਜਿੱਤ ਦਰਜ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਜਿੱਤ ਨੌਜਵਾਨਾਂ ਵਿੱਚ ਹਾਕੀ ਦੀ ਵਧਦੀ ਪ੍ਰਸਿੱਧੀ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਟੀਮ ਨੂੰ ਭਵਿੱਖ ਦੀਆਂ ਮੁਹਿੰਮਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ: 

‘‘ਸਾਡੇ ਨੌਜਵਾਨ ਹਾਕੀ ਖਿਡਾਰੀਆਂ ਦੀ ਸ਼ਾਨਦਾਰ ਕਾਮਯਾਬੀ!

 ਭਾਰਤੀ ਪੁਰਸ਼ ਅੰਡਰ-18 ਹਾਕੀ ਟੀਮ ਨੂੰ ਪੁਰਸ਼ ਅੰਡਰ-18 ਏਸ਼ੀਆ ਕੱਪ 2026 ਜਿੱਤਣ ‘ਤੇ ਵਧਾਈ। ਟੀਮ ਨੇ ਪੂਰੇ ਟੂਰਨਾਮੈਂਟ ਵਿੱਚ ਬੇਹਤਰੀਨ ਹੁਨਰ ਅਤੇ ਟੀਮਵਰਕ ਦਾ ਪ੍ਰਦਰਸ਼ਨ ਕਰਦੇ ਹੋਏ ਫਾਈਨਲ ਵਿੱਚ ਇੱਕ ਯਾਦਗਾਰ ਜਿੱਤ ਦਰਜ ਕੀਤੀ। ਇਹ ਜਿੱਤ ਨੌਜਵਾਨਾਂ ਵਿੱਚ ਹਾਕੀ ਦੀ ਵਧਦੀ ਪ੍ਰਸਿੱਧੀ ਨੂੰ ਦਰਸਾਉਂਦੀ ਹੈ। ਟੀਮ ਨੂੰ ਭਵਿੱਖ ਦੀਆਂ ਮੁਹਿੰਮਾਂ ਲਈ ਮੇਰੀਆਂ ਸ਼ੁਭਕਾਮਨਾਵਾਂ।’’

******************

ਐੱਮਜੇਪੀਐੱਸ/ਐੱਸਐੱਸ/ਪੀਆਰਕੇ