Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੁਲਿਸ ਯਾਦਗਾਰੀ ਦਿਵਸ ’ਤੇ ਬਹਾਦਰ ਪੁਲਿਸ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੁਲਿਸ ਯਾਦਗਾਰੀ ਦਿਵਸ ਦੇ ਮੌਕੇ ’ਤੇ ਸਾਰੇ ਪੁਲਿਸ ਕਰਮਚਾਰੀਆਂ ਦਾ ਤਹਿ ਦਿਲੋਂ ਧੰਨਵਾਦ ਪ੍ਰਗਟ ਕਰਦਿਆਂ ਕਾਨੂੰਨ ਵਿਵਸਥਾ ਬਣਾਏ ਰੱਖਣ, ਅਪਰਾਧ ਨਾਲ ਨਜਿੱਠਣ, ਐਮਰਜੈਂਸੀ ਹਾਲਾਤ ਵਿੱਚ ਤੁਰੰਤ ਕਾਰਵਾਈ ਕਰਨ ਅਤੇ ਸਭ ਤੋਂ ਚੁਣੌਤੀਪੂਰਨ ਹਾਲਾਤ ਵਿੱਚ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਉਨ੍ਹਾਂ ਦੇ ਬਹੁਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ।

ਫ਼ਰਜ਼ ਦੇ ਰਾਹ ’ਤੇ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਕਰਮਚਾਰੀਆਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਦਲੇਰੀ, ਅਟੁੱਟ ਸਮਰਪਣ ਅਤੇ ਸਰਬਉੱਚ ਕੁਰਬਾਨੀ ਦੇਸ਼ ਦੀ ਯਾਦ ਵਿੱਚ ਹਮੇਸ਼ਾ ਉੱਕਰੀ ਰਹੇਗੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:

“ਪੁਲਿਸ ਯਾਦਗਾਰੀ ਦਿਵਸ ਸਾਡੇ ਪੁਲਿਸ ਕਰਮਚਾਰੀਆਂ ਪ੍ਰਤੀ ਸਾਡੀ ਡੂੰਘੀ ਸ਼ੁਕਰਗੁਜ਼ਾਰੀ ਪ੍ਰਗਟ ਕਰਨ ਦਾ ਇੱਕ ਮੌਕਾ ਹੈ, ਜੋ ਅਕਸਰ ਸਭ ਤੋਂ ਚੁਣੌਤੀਪੂਰਨ ਹਾਲਾਤ ਵਿੱਚ ਵੀ ਮਿਸਾਲੀ ਵਚਨਬੱਧਤਾ ਨਾਲ ਸੇਵਾ ਕਰਦੇ ਹਨ। ਕਾਨੂੰਨ ਵਿਵਸਥਾ ਬਣਾਈ ਰੱਖਣ ਤੋਂ ਲੈ ਕੇ ਅਪਰਾਧ ਨਾਲ ਲੜਨ, ਐਮਰਜੈਂਸੀ ਹਾਲਾਤ ਵਿੱਚ ਤੁਰੰਤ ਕਾਰਵਾਈ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੱਕ, ਉਨ੍ਹਾਂ ਦਾ ਯੋਗਦਾਨ ਬੇਸ਼ਕੀਮਤੀ ਹੈ।

ਅਸੀਂ ਫ਼ਰਜ਼ ਦੇ ਰਾਹ ’ਤੇ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਕਰਮਚਾਰੀਆਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦੇ ਹਾਂ। ਉਨ੍ਹਾਂ ਦੀ ਦਲੇਰੀ, ਅਟੁੱਟ ਸਮਰਪਣ ਅਤੇ ਸਰਬਉੱਚ ਕੁਰਬਾਨੀ ਸਾਡੇ ਦੇਸ਼ ਦੀ ਯਾਦ ਵਿੱਚ ਹਮੇਸ਼ਾ ਉੱਕਰੀ ਰਹੇਗੀ।”

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ