Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਗਤੀ ਜ਼ਰੀਏ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਸੀਟੀ ਅਧਾਰਤ ਮਲਟੀ ਮੋਡਲ ਪਲੈਟਫਾਰਮ ਫਾਰ ਪ੍ਰੋ-ਐਕਟਿਵ ਗਵਰਨੈਂਸ ਐਂਡ ਟਾਇਮਲੀ ਇੰਪਲੀਮੈਂਟੇਸ਼ਨ-ਪ੍ਰਗਤੀ ਜ਼ਰੀਏ ਆਪਣੀ 23ਵੀਂ ਗੱਲਬਾਤ ਦੀ ਪ੍ਰਧਾਨਗੀ ਕੀਤੀ।

ਪ੍ਰਗਤੀ ਦੀਆਂ ਪਹਿਲੀਆਂ ਬਾਈ ਮੀਟਿੰਗਾਂ ਵਿੱਚ 9.31 ਲੱਖ ਕਰੋੜ ਰੁਪਏ ਦੇ ਕੁੱਲ ਨਿਵੇਸ਼ ਦੇ 200 ਪ੍ਰੋਜੈਕਟਾਂ ਦੀ ਸੰਪੂਰਨ ਸਮੀਖਿਆ ਕੀਤੀ ਗਈ। 17 ਖੇਤਰਾਂ ਵਿੱਚ ਜਨਤਕ ਸ਼ਿਕਾਇਤਾਂ ਦੇ ਸਮਾਧਾਨਾਂ ਦੀ ਵੀ ਸਮੀਖਿਆ ਕੀਤੀ ਗਈ।

ਅੱਜ ਦੀ ਤੇਈਵੀਂ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਖਪਤਕਾਰਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਸਮਾਧਾਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਪਭੋਗਤਾ ਸ਼ਿਕਾਇਤਾਂ ਦਾ ਤੇਜ ਅਤੇ ਪ੍ਰਭਾਵੀ ਨਿਪਟਾਰਾ ਸੁਨਿਸ਼ਚਿਤ ਕਰਨ ਲਈ ਪ੍ਰਧਾਨ ਮੰਤਰੀ ਨੂੰ ਕਾਰਵਾਈ ਦੀ ਜਾਣਕਾਰੀ ਦਿੱਤੀ ਗਈ। ਵੱਡੀ ਸੰਖਿਆ ਵਿੱਚ ਸ਼ਿਕਾਇਤਾਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਸ਼ਾਸਨਿਕ ਵਿਵਸਥਾ ਵਿੱਚ ਸੁਧਾਰ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਕਿ ਉਪਭੋਗਤਾਵਾਂ ਨੂੰ ਲਾਭ ਪਹੁੰਚਾਇਆ ਜਾ ਸਕੇ।

ਪ੍ਰਧਾਨ ਮੰਤਰੀ ਨੇ ਕਈ ਰਾਜਾਂ ਜਿਨ੍ਹਾਂ ਵਿੱਚ ਉੱਤਰਾਖੰਡ, ਉਡੀਸ਼ਾ, ਪੱਛਮੀ ਬੰਗਾਲ, ਕਰਨਾਟਕ, ਤਮਿਲ ਨਾਡੂ, ਕੇਰਲ, ਨਾਗਾਲੈਂਡ, ਅਸਾਮ, ਮਹਾਰਾਸ਼ਟਰ, ਤੇਲੰਗਾਨਾ ਅਤੇ ਆਂਧਰ ਪ੍ਰਦੇਸ਼ ਸ਼ਾਮਲ ਹਨ, ਵਿੱਚ ਫੈਲੇ ਰੇਲਵੇ, ਸੜਕ, ਬਿਜਲੀ ਅਤੇ ਅਖੁੱਟ ਊਰਜਾ ਖੇਤਰਾਂ ਦੇ ਨੌਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਨ੍ਹਾਂ ਪ੍ਰੋਜੈਕਟਾਂ ਦੀ ਲਾਗਤ 30,000 ਕਰੋੜ ਰੁਪਏ ਤੋਂ ਜ਼ਿਆਦਾ ਹੈ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਖਣਿਜ ਕਸ਼ੇਤਰ ਕਲਿਆਣ ਯੋਜਨਾ (ਪੀਐੱਮਕੇਕੇਕੇਵਾਈ) ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਖਣਿਜ ਫਾਊਂਡੇਸ਼ਨਾਂ (ਡੀਐੱਮਐੱਫ) ਨੂੰ ਪ੍ਰਾਪਤ ਹੋਣ ਵਾਲੇ ਧਨ ਦੀ ਵਰਤੋਂ ਰਣਨੀਤਕ ਰੂਪ ਨਾਲ ਪ੍ਰਮੁੱਖ ਵਿਕਾਸ ਦੇ ਮੁੱਦਿਆਂ ਜਾਂ ਘਾਟੇ ਨੂੰ ਖਤਮ ਕਰਨ ਲਈ ਕੀਤੀ ਜਾਣੀ ਚਾਹੀਦੀ ਹੈ, ਜੋ ਇਨ੍ਹਾਂ ਜ਼ਿਲ੍ਹਿਆਂ ਵਿੱਚ ਹੁਣ ਸਾਹਮਣਾ ਕਰ ਰਹੇ ਹਨ।  ਉਨ੍ਹਾਂ ਨੇ ਕਿਹਾ ਕਿ ਇਹ ਇੱਕ ਸੰਗਠਤ ਤਰੀਕੇ ਨਾਲ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ 2022 ਤੱਕ ਸਭ ਤੋਂ ਵੱਡਾ ਸੰਭਾਵਤ, ਠੋਸ ਨਤੀਜਾ ਪ੍ਰਾਪਤ ਕੀਤਾ ਜਾ ਸਕੇ ਜਦੋਂ ਅਜ਼ਾਦੀ ਦੇ 75 ਸਾਲ ਮਨਾਏ ਜਾਣਗੇ।

                                                        ****

ਏਕੇਟੀ/ਐੱਟੀ

 

(Release ID :173745)