Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਅਭਿਨੇਤਾ ਅਤੇ ਸਾਬਕਾ ਸਾਂਸਦ ਸ਼੍ਰੀ ਇਨੋਸੈਂਟ ਵਰੀਦ ਠੇਕੇਥਾਲਾ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਅਭਿਨੇਤਾ ਅਤੇ ਸਾਬਕਾ ਸਾਂਸਦ ਸ਼੍ਰੀ ਇਨੋਸੈਂਟ ਵਰੀਦ ਠੇਕੇਥਾਲਾ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਪ੍ਰਸਿੱਧ ਅਭਿਨੇਤਾ ਅਤੇ ਸਾਬਕਾ ਸਾਂਸਦ ਸ਼੍ਰੀ ਇਨੋਸੈਂਟ ਵਰੀਦ ਠੇਕੇਥਾਲਾ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੂੰ ਆਪਣੇ ਅਭਿਨੈ ਨਾਲ ਦਰਸ਼ਕਾਂ ਨੂੰ ਮੰਤਰਮੁਗਧ ਕਰਨ ਅਤੇ ਲੋਕਾਂ ਦੇ ਜੀਵਨ ਵਿੱਚ ਹਾਸੇ ਭਰਨ ਦੇ ਲਈ ਯਾਦ ਕੀਤਾ ਜਾਵੇਗਾ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਈਸ਼ਵਰ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰੇ: ਪ੍ਰਧਾਨ ਮੰਤਰੀ, ਨਰੇਂਦਰ ਮੋਦੀ (@narendramodi)

 

 

 

***

ਡੀਐੱਸ/ਐੱਸਟੀ