Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਸਾਹਿਤਕਾਰ ਅਤੇ ਸਿੱਖਿਆ ਸ਼ਾਸਤਰੀ ਰਾਮਦਰਸ਼ ਮਿਸ਼ਰਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਸਾਹਿਤਕਾਰ ਅਤੇ ਸਿੱਖਿਆ ਸ਼ਾਸਤਰੀ ਰਾਮਦਰਸ਼ ਮਿਸ਼ਰਾ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਰਾਮਦਰਸ਼ ਮਿਸ਼ਰਾ ਦਾ ਦੇਹਾਂਤ ਹਿੰਦੀ ਅਤੇ ਭੋਜਪੁਰੀ ਸਾਹਿਤ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਆਪਣੀਆਂ ਪ੍ਰਸਿੱਧ ਰਚਨਾਵਾਂ ਲਈ ਉਹ ਹਮੇਸ਼ਾ ਯਾਦ ਕੀਤੇ ਜਾਣਗੇ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:

“ਪ੍ਰਸਿੱਧ ਸਾਹਿਤਕਾਰ ਅਤੇ ਸਿੱਖਿਆ ਸ਼ਾਸਤਰੀ ਰਾਮਦਰਸ਼ ਮਿਸ਼ਰਾ ਜੀ ਦੇ ਦੇਹਾਂਤ ਤੋਂ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਦਾ ਦੇਹਾਂਤ ਹਿੰਦੀ ਅਤੇ ਭੋਜਪੁਰੀ ਸਾਹਿਤ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਆਪਣੀਆਂ ਪ੍ਰਸਿੱਧ ਰਚਨਾਵਾਂ ਲਈ ਉਹ ਹਮੇਸ਼ਾ ਯਾਦ ਕੀਤੇ ਜਾਣਗੇ। ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀਆਂ ਡੂੰਘੀਆਂ ਸੰਵੇਦਨਾਵਾਂ। ਓਮ ਸ਼ਾਂਤੀ!”

***********

ਐੱਮਜੇਪੀਐੱਸ/ਐੱਸਟੀ