Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰੋਫੈਸਰ ਸਟੀਫਨ ਹਾਕਿੰਗ (Professor Stephen Hawking) ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰੋਫੈਸਰ ਸਟੀਫਨ ਹਾਕਿੰਗ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਪ੍ਰੋਫੈਸਰ ਸਟੀਫਨ ਹਾਕਿੰਗ ਇੱਕ ਮਹਾਨ ਵਿਗਿਆਨੀ ਅਤੇ ਸਿੱਖਿਆ ਸ਼ਾਸਤਰੀ ਸਨ। ਉਨ੍ਹਾਂ ਦਾ ਧੀਰਜ ਅਤੇ ਦ੍ਰਿੜਤਾ ਸਮੁੱਚੇ ਵਿਸ਼ਵ ਵਿੱਚ ਲੋਕਾਂ ਲਈ ਪ੍ਰੋਰਣਾ ਸਰੋਤ ਸੀ। ਸ਼੍ਰੀ ਹਾਕਿੰਗ ਦਾ ਜਾਣਾ ਦੁਖਦਾਈ ਹੈ। ਉਨ੍ਹਾਂ ਦੇ ਅਗਾਂਹਵਧੂ ਕਾਰਜਾਂ ਨੇ ਸਾਡੀ ਦੁਨੀਆ ਨੂੰ ਬਿਹਤਰ ਬਣਾਉਣ ਵਿੱਚ ਵੱਡਾ ਯੋਗਦਾਨ ਦਿੱਤਾ। ਮੈਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਾ ਹਾਂ।”

***

ਏਕੇਟੀ/ਐੱਸਐੱਚ