Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਸ਼੍ਰੀ ਮੋਦੀ ਨੇ ਐਲਾਨ ਕੀਤਾ ਕਿ ਹਰੇਕ ਮ੍ਰਿਤਕ ਦੇ ਨਜ਼ਦੀਕੀ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀ.ਐੱਮ.ਐੱਨ.ਆਰ.ਐੱਫ) ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ ਬਾਰੇ ਸੁਣ ਕੇ ਡੂੰਘਾ ਦੁੱਖ ਹੋਇਆ ਹੈ। ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੇਰੀਆਂ ਡੂੰਘੀਆਂ ਸੰਵੇਦਨਾਵਾਂ ਹਨ। ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ਼ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪੀਐੱਮ @narendramodi”

****

ਐਮਜੇਪੀਐਸ/ਐਸਐਸ/ਪੀਆਰਕੇ