Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੰਜਾਬ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਲੱਗੀ ਅੱਗ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਜਾਬ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਅੱਗ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟ ਕੀਤਾ ਹੈ ।

ਪ੍ਰਧਾਨ ਮੰਤਰੀ ਨੇ ਕਿਹਾ “ਪੰਜਾਬ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਅੱਗ ਲਗਣ ਕਾਰਨ ਹੋਈ ਦੁਰਘਟਨਾ ਦਿਲ ਦਹਿਲਾਉਣ ਵਾਲੀ ਹੈ । ਮੈਨੂੰ ਇਸ ਘਟਨਾ ‘ਤੇ ਗਹਿਰਾ ਦੁਖ ਹੈ । ਮੇਰੀ ਉਨ੍ਹਾਂ ਪਰਿਵਾਰਾਂ ਪ੍ਰਤੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਪਰਿਵਾਰ ਮੈਂਬਰਾਂ ਨੂੰ ਖੋਹਿਆ ਹੈ। ਮੈਨੂੰ ਉਮੀਦ ਹੈ ਕਿ ਜ਼ਖਮੀ ਵਿਅਕਤੀ ਜਲਦੀ ਠੀਕ ਹੋ ਜਾਣਗੇ । ਦੁਰਘਟਨਾ ਸਥਾਨ ‘ਤੇ ਏਜੰਸੀਆਂ ਬਚਾਅ ਕਾਰਜ ਕਰ ਰਹੀਆਂ ਹਨ।”

******

ਵੀਆਰਆਰਕੇ/ਐੱਸਐੱਚ/ਏਕੇ