Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੱਛਮੀ ਏਸ਼ੀਆ ਵਿੱਚ ਟਕਰਾਅ ਖ਼ਤਮ ਕਰਨ ਲਈ ਅਮਰੀਕਾ ਅਤੇ ਈਰਾਨ ਵਿਚਕਾਰ ਬਣੀ ਸਹਿਮਤੀ ਦਾ ਸਵਾਗਤ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਟਕਰਾਅ ਖ਼ਤਮ ਕਰਨ ਨੂੰ ਲੈ ਕੇ ਅਮਰੀਕਾ ਅਤੇ ਈਰਾਨ ਵਿਚਕਾਰ ਬਣੀ ਸਹਿਮਤੀ ਦਾ ਸਵਾਗਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਇਸ ਟਕਰਾਅ ਦੀ ਵਜ੍ਹਾ ਕਰਕੇ ਦੁਨੀਆ ਭਰ ਵਿੱਚ ਗੰਭੀਰ ਆਰਥਿਕ ਵਿਘਨ ਪੈਦਾ ਹੋਇਆ ਹੈ ਅਤੇ ਕਈ ਦੇਸ਼ਾਂ ਵਿੱਚ ਲੋਕਾਂ ਦੀ ਜਾਨ ਵੀ ਗਈ ਹੈ।

ਪ੍ਰਧਾਨ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਸ ਸਮਝੌਤੇ ਦੇ ਲਾਗੂ ਹੋਣ ਨਾਲ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਹਾਲ ਹੋਵੇਗੀ ਅਤੇ ਸਮੁੰਦਰੀ ਮਾਰਗਾਂ ‘ਤੇ ਆਵਾਜਾਈ ਅਤੇ ਵਪਾਰ ਦੀ ਆਜ਼ਾਦੀ ਯਕੀਨੀ ਹੋ ਸਕੇਗੀ।

ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਭਾਰਤ ਬਾਕੀ ਬਚੇ ਮੁੱਦਿਆਂ ‘ਤੇ ਵੀ ਵਿਚਾਰ-ਚਰਚਾ ਜ਼ਰੀਏ ਇੱਕ ਸਥਾਈ ਸਮਝੌਤੇ ਤੱਕ ਪਹੁੰਚਣ ਦੀ ਉਮੀਦ ਕਰਦਾ ਹੈ।

ਸ਼੍ਰੀ ਮੋਦੀ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਕਿਹਾ:

“ਮੈਂ ਪੱਛਮੀ ਏਸ਼ੀਆ ਵਿੱਚ ਟਕਰਾਅ ਨੂੰ ਖ਼ਤਮ ਕਰਨ ਲਈ ਅਮਰੀਕਾ ਅਤੇ ਈਰਾਨ ਵਿਚਕਾਰ ਹੋਏ ਸਮਝੌਤੇ ਦਾ ਸਵਾਗਤ ਕਰਦਾ ਹਾਂ। ਇਸ ਟਕਰਾਅ ਦੀ ਵਜ੍ਹਾ ਕਰਕੇ ਦੁਨੀਆ ਭਰ ਵਿੱਚ ਗੰਭੀਰ ਆਰਥਿਕ ਵਿਘਨ ਪੈਦਾ ਹੋਇਆ ਹੈ ਅਤੇ ਕਈ ਦੇਸ਼ਾਂ ਵਿੱਚ ਲੋਕਾਂ ਦੀ ਜਾਨ ਵੀ ਗਈ।

ਭਾਰਤ ਨੂੰ ਉਮੀਦ ਹੈ ਕਿ ਇਸ ਸਮਝੌਤੇ ਦੇ ਲਾਗੂ ਹੋਣ ਨਾਲ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਅਤੇ ਸਮੁੰਦਰੀ ਮਾਰਗਾਂ ‘ਤੇ ਆਵਾਜਾਈ ਅਤੇ ਵਪਾਰ ਦੀ ਆਜ਼ਾਦੀ ਯਕੀਨੀ ਹੋ ਸਕੇਗੀ।

ਅਸੀਂ ਬਾਕੀ ਮੁੱਦਿਆਂ ‘ਤੇ ਵਿਚਾਰ-ਚਰਚਾ ਜ਼ਰੀਏ ਇੱਕ ਸਥਾਈ ਅੰਤਿਮ ਸਮਝੌਤੇ ਤੱਕ ਪਹੁੰਚਣ ਦੀ ਉਮੀਦ ਕਰਦੇ ਹਾਂ।”

****

ਐਮਜੇਪੀਐੱਸ/ਐੱਸਐੱਸ/ਐੱਸਟੀ