Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ਦੇ ਆਨੰਦਪੁਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਆਨੰਦਪੁਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਇਸ ਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਹਰੇਕ ਮ੍ਰਿਤਕ ਦੇ ਵਾਰਸ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਪੱਛਮੀ ਬੰਗਾਲ ਦੇ ਆਨੰਦਪੁਰ ਵਿੱਚ ਹਾਲ ਹੀ ਵਿੱਚ ਹੋਈ ਅੱਗ ਲੱਗਣ ਦੀ ਘਟਨਾ ਬਹੁਤ ਦੁਖਦਾਈ ਅਤੇ ਦਰਦਨਾਕ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਲੋਕ ਜਲਦੀ ਤੋਂ ਜਲਦੀ ਠੀਕ ਹੋ ਜਾਣ।

ਪੀਐੱਮਐੱਨਆਰਐੱਫ ਤੋਂ ਹਰੇਕ ਮ੍ਰਿਤਕ ਦੇ ਵਾਰਸ ਨੂੰ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: PM@narendramodi”

“পশ্চিমবঙ্গের আনন্দপুরে সাম্প্রতিক অগ্নিকাণ্ড অত্যন্ত মর্মান্তিক ও দু:খজনক। যাঁরা তাঁদের প্রিয়জনকে হারিয়েছেন তাঁদের প্রতি আমার সমবেদনা রইল। আহতদের দ্রুত আরোগ্য কামনা করি।

এই দুর্ঘটনায় নিহত প্রত্যেকের নিকটাত্মীয়কে PMNRF থেকে ২ লক্ষ টাকা করে এককালীন সহায়তা দেওয়া হবে। আহতদের ৫০,০০০ টাকা সহায়তা প্রদান করা হবে: প্রধানমন্ত্রী @narendramodi”

 

****

ਐੱਮਪੀਜੇਐੱਸ/ ਵੀਜੇ