Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ਦੇ ਬੀਰਭੂਮ ਵਿੱਚ ਅੱਗ ਹਾਦਸੇ ਦੌਰਾਨ ਹੋਏ ਜਾਨ-ਮਾਲ ਦੇ ਨੁਕਸਾਨ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮੀ ਬੰਗਾਲ ਦੇ ਬੀਰਭੂਮ ਵਿੱਚ ਵਾਪਰੇ ਭਿਆਨਕ ਅੱਗ ਹਾਦਸੇ ਵਿੱਚ ਹੋਏ ਜਾਨ-ਮਾਲ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਇਸ ਹਾਦਸੇ ਦੇ ਪੀੜਤਾਂ ਦੀ ਪਹਿਲ ਦੇ ਆਧਾਰ ’ਤੇ ਮਦਦ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਪੋਸਟ ਵਿੱਚ ਲਿਖਿਆ,

“ਪੱਛਮੀ ਬੰਗਾਲ ਦੇ ਬੀਰਭੂਮ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨ-ਮਾਲ ਦੇ ਨੁਕਸਾਨ ਬਾਰੇ ਸੁਣ ਕੇ ਡੂੰਘਾ ਦੁੱਖ ਹੋਇਆ। ਮੇਰੀਆਂ ਸੰਵੇਦਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਇਸ ਹਾਦਸੇ ਦੇ ਪੀੜਤਾਂ ਦੀ ਮਦਦ ਕਰ ਰਿਹਾ ਹੈ: ਪ੍ਰਧਾਨ ਮੰਤਰੀ” @narendramodi”

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ