Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬਠਿੰਡਾ ‘ਚ ‘ਏਮਸ’ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਨੇ ਬਠਿੰਡਾ ‘ਚ ‘ਏਮਸ’ ਦਾ ਨੀਂਹ ਪੱਥਰ ਰੱਖਿਆ

ਪ੍ਰਧਾਨ ਮੰਤਰੀ ਨੇ ਬਠਿੰਡਾ ‘ਚ ‘ਏਮਸ’ ਦਾ ਨੀਂਹ ਪੱਥਰ ਰੱਖਿਆ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਪੰਜਾਬ ‘ਚ ਬਠਿੰਡਾ ਵਿਖੇ ‘ਆੱਲ ਇੰਡੀਆ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਜ਼’ (ਏਮਸ – ਏ.ਆਈ.ਆਈ.ਐੱਮ.ਐੱਸ.) ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰੇਕ ਦੇਸ਼ ਦੇ ਵਿਕਾਸ ਲਈ ਸਮਾਜਕ ਬੁਨਿਆਦੀ ਢਾਂਚਾ ਜ਼ਰੂਰੀ ਹੁੰਦਾ ਹੈ, ਅਤੇ ਇਸੇ ਲਈ ਸਾਨੂੰ ਚੋਟੀ ਦੇ ਮਿਆਰੀ ਸਕੂਲਾਂ ਅਤੇ ਹਸਪਤਾਲਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ‘ਚ ਏਮਸ ਨਾਲ ਸਥਾਨਕ ਇਲਾਕਿਆਂ ਨੂੰ ਲਾਭ ਪੁੱਜੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਨੀਂਹ ਪੱਥਰ ਰੱਖ ਕੇ ਹੀ ਨਹੀਂ ਰੁਕ ਜਾਂਦੀ, ਸਗੋਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨਾ ਵੀ ਯਕੀਨੀ ਬਣਾਉਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਸਾਡੀ ਤਰਜੀਹ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਹ ਗੱਲ ਚੰਗੀ ਤਰ੍ਹਾਂ ਪਤਾ ਹੈ ਕਿ ਭਾਰਤੀ ਥਲ ਸੈਨਾ ਹਰ ਪੱਖੋਂ ਸਮਰੱਥ ਹੈ। ਉਨ੍ਹਾਂ ਪਾਕਿਸਤਾਨ ਦੀ ਜਨਤਾ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਹਾਕਮਾਂ ਨੂੰ ਭ੍ਰਿਸ਼ਟਾਚਾਰ ਅਤੇ ਜਾਅਲੀ ਨੋਟਾਂ ਨਾਲ ਲੜਨ ਲਈ ਆਖਣ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਪਾਣੀ ਦੇਣ ਲਈ ਉਹ ਸਭ ਕੁਝ ਕਰੇਗੀ, ਜੋ ਉਹ ਕਰ ਸਕਦੀ ਹੈ। ਜਿਹੜਾ ਪਾਣੀ ਭਾਰਤ ਦਾ ਹੈ, ਉਸ ਨੂੰ ਪਾਕਿਸਤਾਨ ਨਹੀਂ ਜਾਣ ਦਿੱਤਾ ਜਾਵੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਨ ਕਿ ਮੱਧ ਸ਼੍ਰੇਣੀ ਦਾ ਸ਼ੋਸ਼ਣ ਨਾ ਹੋਵੇ ਅਤੇ ਗ਼ਰੀਬਾਂ ਨੂੰ ਆਪਣਾ ਬਣਦਾ ਹੱਕ ਮਿਲੇ।

*****

AKT/SH/VK