Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬਾਬੂ ਜਗਜੀਵਨ ਰਾਮ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਉਪ ਪ੍ਰਧਾਨ ਮੰਤਰੀ ਬਾਬੂ ਜਗਜੀਵਨ ਰਾਮ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਬਾਬੂ ਜਗਜੀਵਨ ਰਾਮ ਨੇ ਆਪਣਾ ਜੀਵਨ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਆਦਰਸ਼ਾਂ ਲਈ ਸਮਰਪਿਤ ਕੀਤਾ।  ਉਨ੍ਹਾਂ ਕਿਹਾ ਕਿ ਰਾਸ਼ਟਰ ਉਨ੍ਹਾਂ ਦੇ ਅਣਮੁੱਲੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖੇਗਾ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ:

“ਸਾਬਕਾ ਉਪ ਪ੍ਰਧਾਨ ਮੰਤਰੀ ਬਾਬੂ ਜਗਜੀਵਨ ਰਾਮ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਕੋਟਿ-ਕੋਟਿ ਨਮਨ। ਉਨ੍ਹਾਂ ਨੇ ਸਮਾਨਤਾ ਅਤੇ ਸਮਾਜਿਕ ਨਿਆਂ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਰਾਸ਼ਟਰ ਪ੍ਰਤੀ ਉਨ੍ਹਾਂ ਦੇ ਅਣਮੁੱਲੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।”

 

************

ਐੱਮਜੇਪੀਐੱਸ/ਐੱਸਟੀ