Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬਿਹਾਰ ਦੇ ਮੁੱਖ ਮੰਤਰੀ ਨਾਲ ਰਾਜ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਗੱਲਬਾਤ ਕੀਤੀ; ਬਿਹਾਰ ਸਰਕਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨੀਤੀਸ਼ ਕੁਮਾਰ ਨਾਲ ਰਾਜ ਦੇ ਕੁਝ ਹਿੱਸਿਆਂ ਵਿੱਚ ਆਏ ਹੜ੍ਹਾਂ ਦੀ ਸਥਿਤੀ ਬਾਰੇ ਗੱਲਬਾਤ ਕੀਤੀ ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਕੇਂਦਰ ਨੇ ਬਿਹਾਰ ਸਰਕਾਰ ਨੂੰ ਹਰ ਤਰ੍ਹਾਂ ਦੀ ਹਿਮਾਇਤ ਦਾ ਭਰੋਸਾ ਦਿੱਤਾ ਹੈ ਅਤੇ ਸਥਿਤੀ ‘ਤੇ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ ।

ਪ੍ਰਧਾਨ ਮੰਤਰੀ ਨੇ ਕਿਹਾ, “ਬਿਹਾਰ ਦੇ ਕੁਝ ਹਿੱਸਿਆਂ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਮੈਂ ਫਿਕਰਮੰਦ ਹਾਂ । ਸਥਿਤੀ ‘ਤੇ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ ।

ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੇਂਦਰ ਨੇ ਬਿਹਾਰ ਸਰਕਾਰ ਨੂੰ ਹਰ ਤਰ੍ਹਾਂ ਦੀ ਹਿਮਾਇਤ ਦਾ ਭਰੋਸਾ ਦਿੱਤਾ ਹੈ । ਐੱਨ ਡੀ ਆਰ ਐੱਫ ਦੀਆਂ ਟੀਮਾਂ ਬਚਾਅ ਅਤੇ ਰਾਹਤ ਕਾਰਜਾਂ ਲਈ ਬਿਹਾਰ ਵਿੱਚ ਹਨ ।“

 

****

AKT/NT