Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ; 500 ਕਰੋੜ ਰੁਪਏ ਦੀ ਤੁਰੰਤ ਸਹਾਇਤਾ ਦਾ ਐਲਾਨ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ।
ਉਨ੍ਹਾਂ ਨੇ ਪੂਰਣੀਆ ਵਿੱਚ ਰਾਜ ਦੇ ਮੁੱਖ ਮੰਤਰੀ ਸ਼੍ਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਸ਼੍ਰੀ ਸੁਸ਼ੀਲ ਮੋਦੀ ਅਤੇ ਸੀਨੀਅਰ ਅਧਿਕਾਰੀਆਂ ਨਾਲ ਨੁਕਸਾਨ ਦੀ ਪੂਰਤੀ, ਰਾਹਤ ਅਤੇ ਪੁਨਰਵਾਸ ਦੇ ਕਾਰਜਾਂ ਦੀ ਵਿਸਤਾਰ ਨਾਲ ਸਮੀਖਿਆ ਕੀਤੀ ।
ਪ੍ਰਧਾਨ ਮੰਤਰੀ ਨੇ ਰਾਜ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ 500 ਕਰੋੜ ਰੁਪਏ ਦੀ ਤੁਰੰਤ ਸਹਾਇਤਾ ਦਾ ਵੀ ਐਲਾਨ ਕੀਤਾ ।

ਪ੍ਰਧਾਨ ਮੰਤਰੀ ਨੇ ਨੁਕਸਾਨ ਦੇ ਮੁੱਲਾਂਕਣ ਅਤੇ ਰਾਹਤ ਲਈ ਤੁਰੰਤ ਹੀ ਇੱਕ ਕੇਂਦਰੀ ਟੀਮ (Central team) ਭੇਜਣ ਦਾ ਵੀ ਵਿਸ਼ਵਾਸ ਦਿੱਤਾ ਹੈ। ਉਨ੍ਹਾਂ ਨੇ ਬੀਮਾ ਕੰਪਨੀਆਂ ਨੂੰ ਆਪਣੇ ਨਿਰੀਖਕ ਤੁਰੰਤ ਪ੍ਰਭਾਵਿਤ ਖੇਤਰਾਂ ਵਿੱਚ ਭੇਜਣ ਦਾ ਨਿਰਦੇਸ਼ ਦਿੱਤਾ ਤਾਂ ਕਿ ਕਿਸਾਨਾਂ ਦੇ ਫਸਲ ਬੀਮੇ ਨਾਲ ਸਬੰਧਤ ਦਾਅਵਿਆਂ (claims) ਦਾ ਤੁਰੰਤ ਨਿਪਟਾਰਾ ਕਰਕੇ ਕਿਸਾਨਾਂ ਨੂੰ ਛੇਤੀ ਹੀ ਰਾਹਤ ਪਹੁੰਚਾਈ ਜਾ ਸਕੇ।

ਉਨ੍ਹਾਂ ਨੇ ਸੜਕ ਅਤੇ ਟਰਾਂਸਪੋਰਟ ਮੰਤਰਾਲੇ ਨੂੰ ਹੜ੍ਹਾਂ ਨਾਲ ਪ੍ਰਭਾਵਿਤ ਸੜਕਾਂ ਦੀ ਮੁਰੰਮਤ ਲਈ ਉਚਿਤ ਕਾਰਵਾਈ ਕਰਨ ਦਾ ਵੀ ਨਿਰਦੇਸ਼ ਦਿੱਤਾ । ਹੜ੍ਹਾਂ ਨਾਲ ਪ੍ਰਭਾਵਿਤ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਛੇਤੀ ਬਹਾਲੀ ਲਈ ਵੀ ਕੇਂਦਰ, ਰਾਜ ਸਰਕਾਰ ਦੀ ਹਰ ਸੰਭਵ ਮਦਦ ਕਰੇਗਾ।

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਵਿਅਕਤੀਆਂ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਨੇਪਾਲ ਦੇ ਉਨ੍ਹਾਂ ਦੇ ਹਮਅਹੁਦਾ ਸ਼੍ਰੀ ਸ਼ੇਰ ਬਹਾਦੁਰ ਦੇਉਬਾ ਸਪਤਕੋਸੀ ਹਾਈ ਡੈਮ(high dam) ਪ੍ਰੋਜੈਕਟ ਅਤੇ ਸੁਨਕੋਸੀ ਸਟੋਰੇਜ਼ ਤੇ ਡਾਇਵਰਸ਼ਨ ਸਕੀਮ (storage cum diversion scheme) ਦੀ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (Detailed Project Report) ਛੇਤੀ ਤਿਆਰ ਕਰਨ ਲਈ ਸਹਿਮਤ ਹੋਏ ਹਨ। ਦੋਵੇਂ ਦੇਸ਼ ਸਰਹੱਦੀ ਇਲਾਕਿਆਂ ਵਿੱਚ ਸੇਮ ਅਤੇ ਹੜ੍ਹਾਂ ‘ਤੇ ਕੰਟਰੋਲ ਕਰਨ ਸਬੰਧੀ ਵੀ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਮਤ ਹੋਏ। ਇਹ ਸਮੁੱਚੇ ਖੇਤਰ ਵਿਚ ਹੜ੍ਹ ਰੋਕੂ ਪ੍ਰਬੰਧਾਂ ਨੂੰ ਹੁਲਾਰਾ ਦੇਵੇਗਾ ।

******

AKT/SH