ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਸਾਰੇ ਮੰਤਰੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਰਾਜ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਦੀ ਵਚਨਬੱਧਤਾ ਬਿਹਾਰ ਨੂੰ ਖ਼ੁਸ਼ਹਾਲੀ ਦੀਆਂ ਨਵੀਆਂ ਉਚਾਈਆਂ ‘ਤੇ ਲੈ ਜਾਵੇਗੀ। ਉਨ੍ਹਾਂ ਨੇ ਸਾਰਿਆਂ ਨੂੰ ਇੱਕ ਸਸ਼ਕਤ ਬਿਹਾਰ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਪ੍ਰਧਾਨ ਮੰਤਰੀ ਨੇ ਪਟਨਾ ਯਾਤਰਾ ਦੌਰਾਨ ਬਿਹਾਰ ਦੀ ਜਨਤਾ ਤੋਂ ਮਿਲੇ ਪਿਆਰ ਅਤੇ ਅਸ਼ੀਰਵਾਦ ਲਈ ਵੀ ਧੰਨਵਾਦ ਪ੍ਰਗਟਾਇਆ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਿਲੇ ਨਿੱਘੇ ਸਵਾਗਤ ਤੋਂ ਉਹ ਬਹੁਤ ਪ੍ਰਭਾਵਿਤ ਹਨ ਅਤੇ ਉਨ੍ਹਾਂ ਨੇ ਲੋਕਾਂ ਦੇ ਸਮਰਥਨ ਅਤੇ ਉਤਸ਼ਾਹ ਲਈ ਸ਼ੁਕਰੀਆ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਵਿੱਚ ਬੇਮਿਸਾਲ ਉਤਸ਼ਾਹ, ਵਿਕਾਸ ਅਤੇ ਲੋਕ ਸੇਵਾ ਪ੍ਰਤੀ ਸਰਕਾਰ ਦੀ ਵਚਨਬੱਧਤਾ ਲਈ ਮਜ਼ਬੂਤ ਜਨਤਕ ਸਮਰਥਨ ਨੂੰ ਦਰਸਾਉਂਦਾ ਹੈ।
ਪ੍ਰਧਾਨ ਮੰਤਰੀ ਨੇ ‘ਐੱਕਸ’ ‘ਤੇ ਲਿਖਿਆ:
“ਬਿਹਾਰ ਦੀ ਐੱਨ.ਡੀ.ਏ. ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਸਾਰੇ ਸਾਥੀਆਂ ਨੂੰ ਦਿਲੀਂ ਵਧਾਈਆਂ ਅਤੇ ਬਹੁਤ-ਬਹੁਤ ਸ਼ੁਭਕਾਮਨਾਵਾਂ! ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਤੁਹਾਡੀ ਵਚਨਬੱਧਤਾ ਸਾਡੇ ਇਸ ਪ੍ਰਦੇਸ਼ ਨੂੰ ਖ਼ੁਸ਼ਹਾਲੀ ਦੀਆਂ ਨਵੀਆਂ ਉਚਾਈਆਂ ‘ਤੇ ਲੈ ਜਾਵੇਗੀ। ਆਓ, ਅਸੀਂ ਸਾਰੇ ਮਿਲ ਕੇ ਇੱਕ ਸਸ਼ਕਤ ਬਿਹਾਰ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਦੇ ਸੰਕਲਪ ਨੂੰ ਸਾਕਾਰ ਕਰੀਏ।”
बिहार की एनडीए सरकार में मंत्री के रूप में शपथ लेने वाले सभी साथियों को हार्दिक बधाई एवं ढेरों शुभकामनाएं! मुझे पूर्ण विश्वास है कि राज्य के चौतरफा विकास के लिए आपकी प्रतिबद्धता हमारे इस प्रदेश को समृद्धि की नई ऊंचाइयों पर ले जाएगी। आइए, हम सब मिलकर एक सशक्त बिहार और विकसित भारत… pic.twitter.com/Hzytz8v0gW
— Narendra Modi (@narendramodi) May 7, 2026
“ਪਟਨਾ ਵਿੱਚ ਬਿਹਾਰ ਦੇ ਆਪਣੇ ਪਰਿਵਾਰਕ ਮੈਂਬਰਾਂ ਦਾ ਪਿਆਰ ਅਤੇ ਅਸ਼ੀਰਵਾਦ ਪ੍ਰਾਪਤ ਕਰਕੇ ਮੈਂ ਪ੍ਰਭਾਵਿਤ ਹਾਂ! ਇਸ ਸਵਾਗਤ ਲਈ ਤੁਹਾਡੇ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ। ਤੁਹਾਡੇ ਬੇਮਿਸਾਲ ਉਤਸ਼ਾਹ ਤੋਂ ਸਾਫ਼ ਹੈ ਕਿ ਵਿਕਾਸ ਅਤੇ ਜਨ ਸੇਵਾ ਦੇ ਸਾਡੇ ਸੰਕਲਪ ਨੂੰ ਜਨਤਾ-ਜਨਾਰਦਨ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।”
पटना में बिहार के अपने परिवारजनों का स्नेह और आशीर्वाद पाकर अभिभूत हूं! इस स्वागत के लिए आप सभी का हृदय से आभार। आपके अभूतपूर्व उत्साह से साफ है कि विकास और जनसेवा के हमारे संकल्प को जनता-जनार्दन का भरपूर समर्थन मिल रहा है। pic.twitter.com/z209v7vws0
— Narendra Modi (@narendramodi) May 7, 2026
************
ਐੱਮਜੇਪੀਐੱਸ/ਐੱਸਐੱਸ/ਐੱਸਟੀ