ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੁੱਧ ਪੂਰਨਿਮਾ ਦੇ ਸ਼ੁਭ ਮੌਕੇ ‘ਤੇ ਸਾਰੇ ਨਾਗਰਿਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਭਗਵਾਨ ਬੁੱਧ ਦੇ ਆਦਰਸ਼ਾਂ ਨੂੰ ਪੂਰਾ ਕਰਨ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਪ੍ਰਗਟਾਈ। ਪ੍ਰਧਾਨ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਭਗਵਾਨ ਬੁੱਧ ਦੇ ਵਿਚਾਰ ਸਮਾਜ ਦੇ ਅੰਦਰ ਖ਼ੁਸ਼ੀ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਡੂੰਘਾ ਕਰਨਗੇ। ਉਨ੍ਹਾਂ ਨੇ ਇਸ ਪਵਿੱਤਰ ਮੌਕੇ ‘ਤੇ ਸਾਰਿਆਂ ਨੂੰ ਭਗਵਾਨ ਬੁੱਧ ਦੇ ਜੀਵਨ ਮੁੱਲਾਂ ਨੂੰ ਅਪਣਾਉਣ ਦੇ ਸੰਕਲਪ ਨੂੰ ਦੁਹਰਾਉਣ ਦੀ ਅਪੀਲ ਵੀ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਮੌਕਾ ਸਾਨੂੰ ਸ਼ਾਂਤੀ, ਦਇਆ ਅਤੇ ਸਦਭਾਵਨਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ।
ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਗੌਤਮ ਬੁੱਧ ਦੇ ਅਨੁਸਾਰ ਜਦੋਂ ਕੋਈ ਵਿਅਕਤੀ ਇਹ ਸਮਝ ਲੈਂਦਾ ਹੈ ਕਿ ਉਸ ਦੇ ਅੰਦਰ ਜਾਂ ਬਾਹਰ ਕੋਈ ਵੀ ਹਸਤੀ ਸਥਾਈ ਜਾਂ ਸਵੈ-ਹੋਂਦ ਵਿੱਚ ਨਹੀਂ ਹੈ ਅਤੇ ਜਦੋਂ ਉਹ ‘ਅਸ਼ਟਾਂਗਿਕ ਮਾਰਗ’ –ਭਾਵ ਸਹੀ ਸਮਝ, ਸਹੀ ਇਰਾਦਾ ਅਤੇ ਸਹੀ ਵਿਵਹਾਰ ਦੀ ਪਾਲਣਾ ਕਰਦਾ ਹੈ, ਤਾਂ ਉਹ ਦੁੱਖਾਂ ਤੋਂ ਮੁਕਤ ਹੋ ਜਾਂਦਾ ਹੈ ਅਤੇ ਪਰਮ ਸ਼ਾਂਤੀ ਨੂੰ ਪ੍ਰਾਪਤ ਕਰਦਾ ਹੈ ।
ਪ੍ਰਧਾਨ ਮੰਤਰੀ ਨੇ ‘ਐੱਕਸ’ ‘ਤੇ ਪੋਸਟ ਵਿੱਚ ਲਿਖਿਆ:
“ਬੁੱਧ ਪੂਰਨਿਮਾ ਦੀਆਂ ਦਿਲੀਂ ਸ਼ੁਭਕਾਮਨਾਵਾਂ। ਭਗਵਾਨ ਬੁੱਧ ਦੇ ਆਦਰਸ਼ਾਂ ਨੂੰ ਪੂਰਾ ਕਰਨ ਲਈ ਸਾਡੀ ਵਚਨਬੱਧਤਾ ਅਟੁੱਟ ਹੈ। ਕਾਮਨਾ ਹੈ ਕਿ ਉਨ੍ਹਾਂ ਦੇ ਵਿਚਾਰ ਸਾਡੇ ਸਮਾਜ ਵਿੱਚ ਖ਼ੁਸ਼ੀ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ।”
Best wishes on Buddha Purnima. Our commitment towards realising the ideals of Lord Buddha is very strong. May his thoughts deepen the spirit of joy and togetherness in our society. pic.twitter.com/pRdmrJaEcN
— Narendra Modi (@narendramodi) May 1, 2026
“ਸਾਰੇ ਦੇਸ਼ ਵਾਸੀਆਂ ਨੂੰ ਬੁੱਧ ਪੂਰਨਿਮਾ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ। ਸ਼ਾਂਤੀ, ਦਇਆ ਅਤੇ ਸਦਭਾਵਨਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਨ ਵਾਲੇ ਇਸ ਪਵਿੱਤਰ ਮੌਕੇ ‘ਤੇ ਆਓ, ਭਗਵਾਨ ਬੁੱਧ ਦੇ ਜੀਵਨ ਮੁੱਲਾਂ ਨੂੰ ਅਪਣਾਉਣ ਦਾ ਸੰਕਲਪ ਦੁਹਰਾਈਏ।
नान्तर्बहिश्च लोकेषु त्वात्मानं दृष्टवान् क्वचित्।
आष्टाङ्गिकेन मार्गेण परमां शान्तिमाययौ॥”
ਗੌਤਮ ਬੁੱਧ ਦੇ ਅਨੁਸਾਰ ਜਦੋਂ ਕੋਈ ਵਿਅਕਤੀ ਇਹ ਸਮਝ ਲੈਂਦਾ ਹੈ ਕਿ ਉਸਦੇ ਅੰਦਰ ਜਾਂ ਬਾਹਰ ਕੋਈ ਵੀ ਸਥਾਈ, ਸਵੈ-ਹੌਂਦ ਹਸਤੀ ਨਹੀਂ ਹੈ ਅਤੇ ‘ਅਸ਼ਟਾਂਗਿਕ ਮਾਰਗ’ – ਅਰਥਾਤ ਸਹੀ ਸਮਝ, ਸਹੀ ਇਰਾਦਾ ਅਤੇ ਸਹੀ ਵਿਵਹਾਰ ਦੀ ਪਾਲਣਾ ਕਰਦਾ ਹੈ ਤਾਂ ਉਹ ਦੁੱਖਾਂ ਤੋਂ ਮੁਕਤ ਹੋ ਜਾਂਦਾ ਹੈ ਅਤੇ ਪਰਮ ਸ਼ਾਂਤੀ ਪ੍ਰਾਪਤ ਕਰਦਾ ਹੈ।
सभी देशवासियों को बुद्ध पूर्णिमा की असीम शुभकामनाएं। शांति, करुणा और सद्भावना के मार्ग पर चलने की प्रेरणा देने वाले इस पावन अवसर पर आइए, भगवान बुद्ध के जीवन मूल्यों को अपनाने का संकल्प दोहराएं।
नान्तर्बहिश्च लोकेषु त्वात्मानं दृष्टवान् क्वचित्।
आष्टाङ्गिकेन मार्गेण परमां… pic.twitter.com/DrTeabrw93
— Narendra Modi (@narendramodi) May 1, 2026
*********
ਐੱਮਜੇਪੀਐੱਸ/ਪੀਆਰਕੇ