Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਰੇਲਗੱਡੀ ਨੂੰ ਰੇਲ ਸੰਪਰਕ ਲਈ ਵੱਡਾ ਹੁਲਾਰਾ ਕਰਾਰ ਦਿੱਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਰੇਲਗੱਡੀ ਨੂੰ ਰੇਲ ਸੰਪਰਕ ਵਿੱਚ ਵੱਡਾ ਹੁਲਾਰਾ ਕਰਾਰ ਦਿੱਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਵੰਦੇ ਭਾਰਤ ਸਲੀਪਰ ਰੇਲਗੱਡੀ ਬੈਂਗਲੁਰੂ ਅਤੇ ਮੁੰਬਈ ਦਰਮਿਆਨ ਸੰਪਰਕ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਹੈ, ਜਿਸ ਨਾਲ ਯਾਤਰਾ ਵਧੇਰੇ ਸੁਵਿਧਾਜਨਕ ਹੋਵੇਗੀ ਅਤੇ ਅੰਤਰ-ਰਾਜੀ ਸੰਪਰਕ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸੇਵਾ ਨਾਲ ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਲੋਕਾਂ, ਖ਼ਾਸ ਤੌਰ ‘ਤੇ ਨੌਜਵਾਨਾਂ, ਸੂਚਨਾ ਤਕਨਾਲੋਜੀ ਖੇਤਰ ਦੇ ਪੇਸ਼ਾਵਰਾਂ ਅਤੇ ਵਿਦਿਆਰਥੀਆਂ ਨੂੰ ਲਾਭ ਹੋਵੇਗਾ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਬਿਹਤਰ ਰੇਲ ਸੰਪਰਕ ਵੱਲ ਇੱਕ ਹੋਰ ਕਦਮ ਅਤੇ ਉਹ ਵੀ ਤਕਨਾਲੋਜੀ ਅਤੇ ਨਵੀਨਤਾ ਦੇ ਸ਼ਹਿਰ ਬੈਂਗਲੁਰੂ ਤੋਂ!

ਵੰਦੇ ਭਾਰਤ ਸਲੀਪਰ ਰੇਲਗੱਡੀ ਬੈਂਗਲੁਰੂ ਅਤੇ ਮੁੰਬਈ ਦਰਮਿਆਨ ਸੰਪਰਕ ‘ਚ ਇੱਕ ਗੇਮ ਚੇਂਜਰ ਸਾਬਤ ਹੋਵੇਗੀ।

ਇਸ ਰੇਲਗੱਡੀ ਨਾਲ ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਮਹਾਰਾਸ਼ਟਰ ਨੂੰ ਲਾਭ ਹੋਵੇਗਾ। ਖ਼ਾਸ ਤੌਰ ‘ਤੇ ਨੌਜਵਾਨਾਂ, ਸੂਚਨਾ ਤਕਨਾਲੋਜੀ ਖੇਤਰ ਦੇ ਪੇਸ਼ਾਵਰਾਂ ਅਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਲਾਭ ਮਿਲੇਗਾ।”

****

ਐੱਮਜੇਪੀਐੱਸ/ਐੱਸਐੱਸ/ਵੀਜੇ