Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਵਿੱਚ ਸੰਸਦੀ ਚੋਣਾਂ ਵਿੱਚ ਬੀਐੱਨਪੀ ਦੀ ਜਿੱਤ ‘ਤੇ ਸ਼੍ਰੀ ਤਾਰਿਕ ਰਹਿਮਾਨ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੰਗਲਾਦੇਸ਼ ਦੀਆਂ ਸੰਸਦੀ ਚੋਣਾਂ ਵਿੱਚ ਬੀਐੱਨਪੀ ਨੂੰ ਫ਼ੈਸਲਾਕੁਨ ਜਿੱਤ ਦਿਵਾਉਣ ‘ਤੇ  ਸ਼੍ਰੀ ਤਾਰਿਕ ਰਹਿਮਾਨ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਲੋਕਤੰਤਰੀ, ਪ੍ਰਗਤੀਸ਼ੀਲ ਅਤੇ ਸਮਾਵੇਸ਼ੀ ਬੰਗਲਾਦੇਸ਼ ਲਈ ਆਪਣਾ ਸਮਰਥਨ ਜਾਰੀ ਰੱਖੇਗਾ। ਸ਼੍ਰੀ ਮੋਦੀ ਨੇ ਕਿਹਾ, “ਮੈਂ ਤੁਹਾਡੇ ਨਾਲ ਮਿਲ ਕੇ ਬਹੁਪੱਖੀ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਆਪਣੇ ਸਾਂਝੇ ਵਿਕਾਸ ਟੀਚਿਆਂ ਨੂੰ ਅੱਗੇ ਵਧਾਉਣ ਲਈ ਉਤਸੁਕ ਹਾਂ।” 

ਸ਼੍ਰੀ ਮੋਦੀ ਨੇ ਐੱਕਸ ‘ਤੇ ਪੋਸਟ ਕੀਤਾ:

“ਮੈਂ ਬੰਗਲਾਦੇਸ਼ ਵਿੱਚ ਸੰਸਦੀ ਚੋਣਾਂ ਵਿੱਚ ਬੀਐੱਨਪੀ ਨੂੰ ਫ਼ੈਸਲਾਕੁਨ ਜਿੱਤ ਦਿਵਾਉਣ ਲਈ ਸ਼੍ਰੀ ਤਾਰਿਕ ਰਹਿਮਾਨ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ।

ਇਹ ਜਿੱਤ ਬੰਗਲਾਦੇਸ਼ ਦੀ ਜਨਤਾ ਦਾ ਤੁਹਾਡੀ ਅਗਵਾਈ ‘ਤੇ ਭਰੋਸਾ ਦਿਖਾਉਂਦੀ ਹੈ।

ਭਾਰਤ ਲੋਕਤੰਤਰਿਕ, ਪ੍ਰਗਤੀਸ਼ੀਲ ਅਤੇ ਸਮਾਵੇਸ਼ੀ ਬੰਗਲਾਦੇਸ਼ ਦੇ ਸਮਰਥਨ ਵਿੱਚ ਖੜ੍ਹਾ ਰਹੇਗਾ।

ਮੈਂ ਸਾਡੇ ਬਹੁਪੱਖੀ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਸਾਡੇ ਸਾਂਝੇ ਵਿਕਾਸ ਟੀਚਿਆਂ ਨੂੰ ਅੱਗੇ ਵਧਾਉਣ ਲਈ ਤੁਹਾਡੇ ਨਾਲ ਕੰਮ ਕਰਨ ਲਈ ਉਤਸੁਕ ਹਾਂ ।” 

@trahmanbnp

@bdbnp78

*****

ਐੱਮਜੇਪੀਐੱਸ/ਵੀਜੇ