Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ-ਇਟਲੀ ਸਬੰਧਾਂ ‘ਤੇ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਇੱਕ ਸਾਂਝਾ ਓਪ-ਐਡ ਲਿਖਿਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਸਿਆ ਕਿ ਉਨ੍ਹਾਂ ਨੇ ਇਟਲੀ ਦੀ ਪ੍ਰਧਾਨ ਮੰਤਰੀ ਸੁਸ਼੍ਰੀ ਜੌਰਜੀਆ ਮੇਲੋਨੀ ਨਾਲ ਮਿਲ ਕੇ ਇੱਕ ਸਾਂਝਾ ਲੇਖ ਲਿਖਿਆ ਹੈ, ਜਿਸ ਵਿੱਚ ਇਸ ਪੱਖ ਦਾ ਵਿਸਥਾਰ ਨਾਲ ਵਰਣਨ ਕੀਤਾ ਗਿਆ ਹੈ ਕਿ ਭਾਰਤ ਅਤੇ ਇਟਲੀ ਵਿਚਾਲੇ ਦੁਵੱਲੇ ਸਬੰਧ ਇੱਕ ਫੈਸਲਾਕੁਨ ਪੜਾਅ ‘ਤੇ ਪਹੁੰਚ ਗਏ ਹਨ।

ਪ੍ਰਧਾਨ ਮੰਤਰੀ ਨੇ ਨੋਟ ਕੀਤਾ ਕਿ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਇੱਕ ਵਿਸ਼ੇਸ਼ ਰਣਨੀਤਕ ਭਾਈਵਾਲੀ ਹੈ। ਸ਼੍ਰੀ ਮੋਦੀ ਨੇ ਉਜਾਗਰ ਕੀਤਾ ਕਿ ਇਹ ਮਜ਼ਬੂਤ ਸਬੰਧ ਨਵੀਨਤਾ, ਸਾਂਝੀਆਂ ਜਮਹੂਰੀ ਕਦਰਾਂ-ਕੀਮਤਾਂ ਅਤੇ ਭਵਿੱਖ ਲਈ ਇੱਕ ਸਾਂਝੇ ਦ੍ਰਿਸ਼ਟੀਕੋਣ ਤੋਂ ਦ੍ਰਿੜ੍ਹਤਾ ਨਾਲ ਪ੍ਰੇਰਿਤ ਹੈ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਵਿੱਚ ਲਿਖਿਆ:

“ਮੈਂ ਪ੍ਰਧਾਨ ਮੰਤਰੀ ਮੇਲੋਨੀ ਨਾਲ ਮਿਲ ਕੇ ਇੱਕ ਓਪ-ਐਡ ਲਿਖਿਆ ਹੈ, ਜਿਸ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਭਾਰਤ-ਇਟਲੀ ਸਬੰਧ ਇੱਕ ਫੈਸਲਾਕੁਨ ਮੋੜ ‘ਤੇ ਪਹੁੰਚ ਗਏ ਹਨ। ਸਾਡੀ ਇੱਕ ਵਿਸ਼ੇਸ਼ ਰਣਨੀਤਕ ਭਾਈਵਾਲੀ ਹੈ, ਜੋ ਨਵੀਨਤਾ, ਸਾਂਝੀਆਂ ਜਮਹੂਰੀ ਕਦਰਾਂ-ਕੀਮਤਾਂ ਅਤੇ ਭਵਿੱਖ ਲਈ ਇੱਕ ਸਾਂਝੇ ਦ੍ਰਿਸ਼ਟੀਕੋਣ ਰਾਹੀਂ ਪ੍ਰੇਰਿਤ ਹੈ।”

 

***************

ਪੀਕੇ/ਕੇਸੀ/ਐਸਐਸ/ਜੀਆਰਐਸ