Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਛੱਡੋ ਅੰਦੋਲਨ (Quit India Movement) ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਗਾਂਧੀ ਦੀ ਪ੍ਰੇਰਣਾਦਾਇਕ ਅਗਵਾਈ ਹੇਠ ਭਾਰਤ ਛੱਡੋ ਅੰਦੋਲਨ (Quit India Movement) ਵਿੱਚ ਹਿੱਸਾ ਲੈਣ ਵਾਲੇ ਸਾਰੇ ਬਹਾਦਰ ਲੋਕਾਂ ਨੂੰ ਡੂੰਘੀ ਸ਼ੁਕਰਗੁਜ਼ਾਰੀ ਵਿਅਕਤ ਕਰਦੇ ਹੋਏ ਸ਼ਰਧਾਂਜਲੀ ਭੇਟ ਕੀਤੀ।

ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਹਿੰਮਤ ਨੇ ਦੇਸ਼ ਭਗਤੀ ਦੀ ਅਜਿਹੀ ਭਾਵਨਾ ਨੂੰ ਜਾਗ੍ਰਿਤ ਕੀਤਾ ਜਿਸ ਨੇ ਆਜ਼ਾਦੀ ਦੀ ਲੜਾਈ ਵਿੱਚ ਅਣਗਿਣਤ ਲੋਕਾਂ ਨੂੰ ਇਕਜੁੱਟ ਕੀਤਾ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਅਸੀਂ ਬਾਪੂ ਦੀ ਪ੍ਰੇਰਣਾਦਾਇਕ ਅਗਵਾਈ ਹੇਠ ਭਾਰਤ ਛੱਡੋ ਅੰਦੋਲਨ (Quit India Movement) ਵਿੱਚ ਹਿੱਸਾ ਲੈਣ ਵਾਲੇ ਉਨ੍ਹਾਂ ਸਾਰੇ ਬਹਾਦਰ ਲੋਕਾਂ ਨੂੰ ਡੂੰਘੀ ਸ਼ੁਕਰਗੁਜ਼ਾਰੀ ਨਾਲ ਯਾਦ ਕਰਦੇ ਹਾਂ। ਉਨ੍ਹਾਂ ਦੀ ਹਿੰਮਤ ਨੇ ਦੇਸ਼ ਭਗਤੀ ਦੀ ਅਜਿਹੀ ਚੰਗਿਆੜੀ ਜਗਾਈ ਜਿਸ ਨੇ ਅਣਗਿਣਤ ਲੋਕਾਂ ਨੂੰ ਆਜ਼ਾਦੀ ਦੀ ਲੜਾਈ ਵਿੱਚ ਇਕਜੁੱਟ ਕੀਤਾ।”

*********

ਐੱਮਜੇਪੀਐੱਸ/ਐੱਸਟੀ