Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਛੱਡੋ ਅੰਦੋਲਨ ਦੇ ਬਹਾਦਰ ਭਾਗੀਦਾਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਤਿਹਾਸਕ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਯਾਦ ਕਰਦਿਆਂ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੀ ਹਿੰਮਤ ਅਤੇ ਦ੍ਰਿੜ੍ਹ ਸੰਕਲਪ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਮਹਾਤਮਾ ਗਾਂਧੀ ਦੀ ਅਗਵਾਈ ਤੋਂ ਪ੍ਰੇਰਿਤ ਭਾਰਤ ਛੱਡੋ ਅੰਦੋਲਨ ਦੇ ਸੱਦੇ ਨੇ ਆਜ਼ਾਦੀ ਸੰਗਰਾਮ ਵਿੱਚ ਨਵੀਂ ਊਰਜਾ ਭਰੀ ਅਤੇ ਬਸਤੀਵਾਦੀ ਰਾਜ ਤੋਂ ਮੁਕਤੀ ਪਾਉਣ ਲਈ ਭਾਰਤ ਦੇ ਲੋਕਾਂ ਦੇ ਅਟੁੱਟ ਸੰਕਲਪ ਨੂੰ ਦਰਸਾਇਆ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

ਇਤਿਹਾਸਕ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦੀ ਹਿੰਮਤ ਹਰ ਭਾਰਤੀ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ। ਮਹਾਤਮਾ ਗਾਂਧੀ ਜੀ ਦੀ ਅਗਵਾਈ ਤੋਂ ਪ੍ਰੇਰਿਤ ਭਾਰਤ ਛੱਡੋ ਅੰਦੋਲਨ ਦੇ ਸੱਦੇ ਨੇ ਸਾਡੇ ਆਜ਼ਾਦੀ ਸੰਗਰਾਮ ਵਿੱਚ ਨਵੀਂ ਊਰਜਾ ਭਰੀ ਅਤੇ ਬਸਤੀਵਾਦੀ ਰਾਜ ਤੋਂ ਮੁਕਤੀ ਪਾਉਣ ਲਈ ਸਾਡੇ ਲੋਕਾਂ ਦੇ ਅਟੁੱਟ ਸੰਕਲਪ ਨੂੰ ਦਰਸਾਇਆ।

****

ਐੱਮਜੇਪੀਐੱਸ/ਐੱਸਐੱਸ/ਵੀਜੇ