Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਉਜਾਗਰ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਨਵੀਂ ਊਰਜਾ ਨਾਲ ਸੁਰੱਖਿਅਤ ਕੀਤਾ ਜਾ ਰਿਹਾ ਹੈ, ਮਨਾਇਆ ਜਾ ਰਿਹਾ ਹੈ ਅਤੇ ਉਸ ਨੂੰ ਅੱਗੇ ਵਧਾਇਆ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ “ਵਿਰਾਸਤ ਭੀ, ਵਿਕਾਸ ਭੀ” ਦੇ ਨਜ਼ਰੀਏ ਤੋਂ ਪ੍ਰੇਰਿਤ ਯਤਨ, ਪੁਰਾਤਨ ਵਸਤਾਂ ਦੀ ਵਾਪਸੀ ਤੋਂ ਲੈ ਕੇ ਅਧਿਆਤਮਿਕ ਅਤੇ ਤੀਰਥ ਯਾਤਰਾ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾ ਕੇ ਲੋਕਾਂ ਨੂੰ ਭਾਰਤ ਦੀਆਂ ਸਦੀਵੀ ਰਵਾਇਤਾਂ ਨਾਲ ਫਿਰ ਤੋਂ ਜੋੜ ਰਹੇ ਹਨ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐੱਕਸ ‘ਤੇ ਇੱਕ ਪੋਸਟ ਵਿੱਚ ਕਿਹਾ:

“ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਨਵੀਂ ਊਰਜਾ ਨਾਲ ਸੁਰੱਖਿਅਤ, ਮਨਾਇਆ ਅਤੇ ਅੱਗੇ ਵਧਾਇਆ ਜਾ ਰਿਹਾ ਹੈ। “ਵਿਰਾਸਤ ਭੀ, ਵਿਕਾਸ ਭੀ” ਦੇ ਨਜ਼ਰੀਏ ਤੋਂ ਪ੍ਰੇਰਿਤ ਹੋ ਕੇ, ਪੁਰਾਤਨ ਵਸਤਾਂ ਦੀ ਵਾਪਸੀ ਤੋਂ ਲੈ ਕੇ ਅਧਿਆਤਮਿਕ ਅਤੇ ਤੀਰਥ ਯਾਤਰਾ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਦੇ ਯਤਨ ਲੋਕਾਂ ਨੂੰ ਭਾਰਤ ਦੀਆਂ ਸਦੀਵੀ ਰਵਾਇਤਾਂ ਨਾਲ ਫਿਰ ਤੋਂ ਜੋੜ ਰਹੇ ਹਨ।

#12YearsOfVikasBhiVirasatBhi”
 

************

ਐਮਜੇਪੀਐੱਸ/ਐੱਸਐੱਸ/ਐੱਸਟੀ