Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਦੇ ਸੰਵਿਧਾਨ ਦੀ ਵਿਲੱਖਣਤਾ ਅਤੇ ਸਮਾਜਿਕ ਤੇ ਆਰਥਿਕ ਨਿਆਂ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਉਜਾਗਰ ਕਰਦਾ ਵਿਚਾਰ ਲੇਖ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਨ੍ਹਾਂ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਭਾਰਤ ਦੇ ਸੰਵਿਧਾਨ ਅਤੇ ਸੰਵਿਧਾਨ ਸਭਾ ਦੀ ਵਿਲੱਖਣਤਾ ਅਤੇ ਭਾਰਤ ਦਾ ਸੰਵਿਧਾਨ ਉਨ੍ਹਾਂ ਦੇ ਜੀਵਨ ਸਫ਼ਰ ਦਾ ਅਟੁੱਟ ਹਿੱਸਾ ਕਿਵੇਂ ਹੈ, ਇਸ ਨੂੰ ਉਜਾਗਰ ਕੀਤਾ ਗਿਆ ਹੈ।

ਇਸ ਲੇਖ ਵਿੱਚ ਪ੍ਰਧਾਨ ਮੰਤਰੀ ਨੇ ਸਮਾਜਿਕ ਅਤੇ ਆਰਥਿਕ ਨਿਆਂ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਉਜਾਗਰ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਇਸ ਲੇਖ ਵਿੱਚ ਮੈਂ ਹੇਠ ਲਿਖੇ ਪਹਿਲੂਆਂ ਨੂੰ ਉਜਾਗਰ ਕੀਤਾ ਹੈ:

ਸਾਡੇ ਸੰਵਿਧਾਨ ਅਤੇ ਸੰਵਿਧਾਨ ਸਭਾ ਦੀ ਵਿਲੱਖਣਤਾ।

ਭਾਰਤ ਦਾ ਸੰਵਿਧਾਨ ਮੇਰੇ ਜੀਵਨ ਸਫ਼ਰ ਦਾ ਅਟੁੱਟ ਹਿੱਸਾ ਕਿਵੇਂ ਹੈ।

ਐੱਨਡੀਏ ਸਰਕਾਰ ਨੇ ਸੰਵਿਧਾਨ ਨੂੰ ਕਿਵੇਂ ਮਜ਼ਬੂਤ ਕੀਤਾ ਹੈ।

ਸਮਾਜਿਕ ਅਤੇ ਆਰਥਿਕ ਨਿਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਯਤਨ।

ਮੈਂ ਇਨ੍ਹਾਂ ਪਹਿਲੂਆਂ ਨੂੰ ਵੀ ਉਜਾਗਰ ਕੀਤਾ ਹੈ:

ਪੰਜ ਦਹਾਕਿਆਂ ਤੱਕ ਦੇਸ਼ ‘ਤੇ ਰਾਜ ਕਰਨ ਵਾਲਿਆਂ ਨੇ ਸੰਵਿਧਾਨ ਨੂੰ ਕਿਵੇਂ ਪੈਰਾਂ ਹੇਠ ਰੋਲਿਆ।

ਕਿਵੇਂ ਇੱਕ ਪਾਰਟੀ ‘ਵਿਰੋਧੀ ਪੱਖ’ ਤੋਂ ਬਦਲ ਕੇ ‘ਅਵਰੋਧ ਪੱਖ’ ਬਣ ਗਈ ਹੈ।

ਅੰਗਰੇਜ਼ੀ – http://nm-4.com/PxXR6o 

ਹਿੰਦੀ – http://nm-4.com/HbHegQ

*****

ਐੱਨਕੇਆਰਐੱਮ/ਐੱਸਐੱਸ/ਐੱਸਐੱਸ