Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਭਾਰਤ ਰਤਨ ਸ਼੍ਰੀ ਕਰਪੂਰੀ ਠਾਕੁਰ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤ ਰਤਨ ਪੁਰਸਕਾਰ ਨਾਲ ਸਨਮਾਨਿਤ ਸ਼੍ਰੀ ਕਰਪੂਰੀ ਠਾਕੁਰ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮਾਜ ਦੇ ਸ਼ੋਸ਼ਿਤ, ਵਾਂਝੇ ਅਤੇ ਕਮਜ਼ੋਰ ਵਰਗਾਂ ਦੀ ਤਰੱਕੀ ਕਰਪੂਰੀ ਠਾਕੁਰ ਦੀ ਰਾਜਨੀਤੀ ਦੇ ਕੇਂਦਰ ਵਿੱਚ ਸੀ। ਉਨ੍ਹਾਂ ਕਿਹਾ ਕਿ ਲੋਕ ਨੇਤਾ ਕਰਪੂਰੀ ਠਾਕੁਰ ਨੂੰ ਹਮੇਸ਼ਾ ਉਨ੍ਹਾਂ ਦੀ ਸਾਦਗੀ ਅਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ ਦੇ ਜੀਵਨ ਭਰ ਦੇ ਸਮਰਪਣ ਲਈ ਯਾਦ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਰਾਹ ’ਤੇ ਤੁਰਿਆ ਜਾਵੇਗਾ।

ਪ੍ਰਧਾਨ ਮੰਤਰੀ ਨੇ ਐੱਕਸ ਪੋਸਟ ਵਿੱਚ ਕਿਹਾ;

“ਬਿਹਾਰ ਦੇ ਸਾਬਕਾ ਮੁੱਖ ਮੰਤਰੀ, ਭਾਰਤ ਰਤਨ, ਲੋਕ-ਨਾਇਕ ਕਰਪੂਰੀ ਠਾਕੁਰ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸਤਿਕਾਰ ਸਹਿਤ ਸਿੱਜਦਾ। ਸਮਾਜ ਦੇ ਸ਼ੋਸ਼ਿਤ, ਵਾਂਝੇ ਅਤੇ ਕਮਜ਼ੋਰ ਵਰਗਾਂ ਦਾ ਸੁਧਾਰ ਹਮੇਸ਼ਾ ਉਨ੍ਹਾਂ ਦੀ ਰਾਜਨੀਤੀ ਦੇ ਕੇਂਦਰ ਵਿੱਚ ਰਿਹਾ। ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੀ ਸਾਦਗੀ ਅਤੇ ਜਨਤਕ ਸੇਵਾ ਪ੍ਰਤੀ ਸਮਰਪਣ ਲਈ ਉਨ੍ਹਾਂ ਦੀ ਰਾਹ ’ਤੇ ਤੁਰਿਆ ਜਾਵੇਗਾ। 

 

***************

 

ਐੱਮਜੇਪੀਐੱਸ/ਐੱਸਟੀ