Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਣੀਪੁਰ ਵਿੱਚ ਵਿਕਾਸ ਪ੍ਰੋਜੈਕਟ ਲਾਂਚ ਕੀਤੇ, ਜਨ ਸਭਾ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਮਣੀਪੁਰ ਵਿੱਚ ਵਿਕਾਸ ਪ੍ਰੋਜੈਕਟ ਲਾਂਚ ਕੀਤੇ, ਜਨ ਸਭਾ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਮਣੀਪੁਰ ਵਿੱਚ ਵਿਕਾਸ ਪ੍ਰੋਜੈਕਟ ਲਾਂਚ ਕੀਤੇ, ਜਨ ਸਭਾ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਮਣੀਪੁਰ ਵਿੱਚ ਵਿਕਾਸ ਪ੍ਰੋਜੈਕਟ ਲਾਂਚ ਕੀਤੇ, ਜਨ ਸਭਾ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਵਿੱਚ 750 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਲਾਂਚ ਕੀਤੇ। ਉਨ੍ਹਾਂ ਨੇ ਰਾਸ਼ਟਰੀ ਖੇਡ ਯੂਨੀਵਰਸਿਟੀ, 1000 ਆਂਗਨਵਾੜੀ ਕੇਂਦਰਾਂ ਅਤੇ ਕਈ ਹੋਰ ਅਹਿਮ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਲੁਆਂਗਪੋਕਪਾ ਮਲਟੀ ਸਪੋਰਟਸ ਕੰਪਲੈਕਸ, ਰਾਣੀ ਗੈਡਿਨਲਿਊ ਪਾਰਕ ਅਤੇ ਹੋਰ ਅਹਿਮ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਲੁਆਂਗਸੰਗਬਮ ਵਿਖੇ ਇਕ ਜਨਤਕ ਇਕੱਠ ਨੂੰ ਸੰਬੋਧਨ ਵੀ ਕੀਤਾ।

ਉਤਸ਼ਾਹ ਭਰੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਜ ਸਰਕਾਰ ਦੇ ਪਿਛਲੇ ਇੱਕ ਸਾਲ ਦੇ ਕੰਮਾਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਅੱਜ ਜਿਹੜੇ ਪ੍ਰੋਜੈਕਟ ਲਾਂਚ ਕੀਤੇ ਗਏ ਹਨ ਉਹ ਨੌਜਵਾਨਾਂ ਦੀਆਂ ਉਮੀਦਾਂ ਅਤੇ ਯੋਗਤਾ, ਉਨ੍ਹਾਂ ਦੇ ਰੋਜ਼ਗਾਰ, ਮਹਿਲਾ ਸਸ਼ਕਤੀਕਰਨ ਅਤੇ ਕੁਨੈਕਟੀਵਿਟੀ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰੀ ਖੇਡ ਯੂਨੀਵਰਸਿਟੀ ਉੱਤਰ ਪੂਰਬ ਦੇ ਨੌਜਵਾਨਾਂ ਦੀ ਖੇਡ ਸਮਰੱਥਾ ਅਤੇ ਯੋਗਤਾ ਨੂੰ ਧਿਆਨ ਵਿੱਚ ਰੱਖ ਕੇ ਕਾਇਮ ਕੀਤੀ ਗਈ ਹੈ। ਉਨ੍ਹਾਂ ਮਣੀਪੁਰ ਦੇ ਨੌਜਵਾਨਾਂ ਨੂੰ ਕਿਹਾ ਕਿ ਬੀਤੇ ਦਿਨੀਂ ਸ਼ੁਰੂ ਕੀਤੀ ਗਈ ‘ਖੇਲੋ ਇੰਡੀਆ’ ਪਹਿਲਕਦਮੀ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਮਣੀਪੁਰ ਵੱਲੋਂ ਬੀਤੇ ਦਿਨ ਸੰਪੰਨ ਹੋਈਆਂ ‘ਖੇਲੋ ਇੰਡੀਆ’ ਖੇਡਾਂ ਵਿੱਚ ਦਿਖਾਈ ਗਈ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਮਲਟੀ ਸਪੋਰਟਸ ਕੰਪਲੈਕਸ ਟ੍ਰੇਨਿੰਗ ਅਤੇ ਮੁਕਾਬਲਿਆਂ ਲਈ ਮੌਕੇ ਪ੍ਰਦਾਨ ਕਰੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਮਣੀਪੁਰ ਨੇ ਇਹ ਦਿਖਾਇਆ ਹੈ ਕਿ ਖੇਡਾਂ ਕਿਵੇਂ ਮਹਿਲਾ ਸਸ਼ਕਤੀਕਰਨ ਦਾ ਸਾਧਨ ਬਣ ਸਕਦੀਆਂ ਹਨ। ਉਨ੍ਹਾਂ ਨੇ ਰਾਜ ਦੇ ਪ੍ਰਸਿੱਧ ਖਿਡਾਰੀਆਂ ਜਿਨ੍ਹਾਂ ਵਿਚ ਮੀਰਾ ਬਾਈ ਚਾਨੂ ਅਤੇ ਸਰਿਤਾ ਦੇਵੀ ਵੀ ਸ਼ਾਮਲ ਹਨ, ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਰਾਜ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਇਸ ਸੰਦਰਭ ਵਿੱਚ ਉਨ੍ਹਾਂ ਨੇ 1000 ਆਂਗਨਵਾੜੀ ਕੇਂਦਰਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਦਾ ਕਿ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਨੇ ਬੀਤੇ ਦਿਨੀ ਸ਼ੁਰੂ ਕੀਤੇ ਗਏ ਰਾਸ਼ਟਰੀ ਪੋਸ਼ਣ ਮਿਸ਼ਨ ਦੀ ਵੀ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਉੱਤਰ ਪੂਰਬ ਪ੍ਰਤੀ ਸੁਪਨਾ ‘ਟ੍ਰਾਂਸਪੋਰਟੇਸ਼ਨ ਰਾਹੀਂ ਟ੍ਰਾਂਸਫਾਰਮੇਸ਼ਨ’ ਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ ਪੂਰਬੀ ਭਾਰਤ ਵਿਕਾਸ ਦਾ ਨਵਾਂ ਇੰਜਣ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉੱਤਰ ਪੂਰਬ ਦੀਆਂ ਵਿਸ਼ੇਸ਼ ਲੋੜਾਂ ਦੀ ਪੂਰਤੀ ਵੱਲ ਧਿਆਨ ਦੇ ਰਹੀ ਹੈ ਤਾਂ ਕਿ ਇਥੋਂ ਦੇ ਲੋਕ ਵੀ ਬਾਕੀ ਦੇਸ਼ ਨਾਲ ਮਿਲ ਕੇ ਤਰੱਕੀ ਕਰ ਸਕਣ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਉਨ੍ਹਾਂ ਨੇ 25 ਵਾਰੀ ਉੱਤਰ ਪੂਰਬੀ ਖੇਤਰ ਦਾ ਦੌਰਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਖੇਤਰ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਉੱਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ। ਉਨ੍ਹਾਂ ਨੇ ਖੇਤਰ ਵਿੱਚ ਸੜਕ ਅਤੇ ਰੇਲ ਸੰਪਰਕ ਵਧਾਉਣ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਵੀ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਰਾਜਸਰਕਾਰ ਦੀਆਂ ਸ਼ਹਿਰੀ ਕੇਂਦ੍ਰਿਤ ਪਹਿਲਕਦਮੀਆਂ, ਜਿਨ੍ਹਾਂ ਵਿੱਚ ਬੁਨਿਆਦੀ ਢਾਂਚੇ ਸਬੰਧੀ ਵਿਚਾਰ-ਚਰਚਾ ਅਤੇ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਸ਼ਾਮਲ ਹੈ, ਦੀ ਪ੍ਰਸ਼ੰਸਾ ਕੀਤੀ।

ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਅਪ੍ਰੈਲ, 1944 ਵਿੱਚ ਮਣੀਪੁਰ ਵਿੱਚ ਨੇਤਾ ਜੀ ਸੁਭਾਸ਼ ਚੰਦਰ ਬੋਸ ਨੇ ਆਈਐੱਨਏ ਨੂੰ ਅਜ਼ਾਦੀ ਦਾ ਖੁੱਲ੍ਹਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਮਣੀਪੁਰ ਨੇ ਨਿਊ ਇੰਡੀਆ ਦੇ ਊਦੈ ਵਿੱਚ ਇੱਕ ਅਹਿਮ ਭੂਮਿਕਾ ਨਿਭਾਉਣ ਦਾ ਫੈਸਲਾ ਕੀਤਾ ਹੈ।

****

ਏਕੇਟੀ/ਵੀਕੇ