Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਗੱਲਬਾਤ ਵਿੱਚ ਸ਼ੁਭਕਾਮਨਾਵਾਂ ਦੇ ਆਦਾਨ-ਪ੍ਰਦਾਨ ਅਤੇ ਪੱਛਮੀ ਏਸ਼ੀਆ ਦੀ ਸਥਿਤੀ ’ਤੇ ਖੇਤਰੀ ਚਿੰਤਾਵਾਂ ’ਤੇ ਚਰਚਾ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਗੱਲਬਾਤ ਵਿੱਚ ਆਉਣ ਵਾਲੇ ਹਰੀ ਰਾਇਆ ਐਦਿਲਫਿਤਰੀ ਦੇ ਮੌਕੇ ’ਤੇ ਉਨ੍ਹਾਂ ਨੂੰ ਅਤੇ ਮਲੇਸ਼ੀਆ ਦੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਗੱਲਬਾਤ ਦੌਰਾਨ ਦੋਵਾਂ ਨੇਤਾਵਾਂ ਨੇ ਪੱਛਮੀ ਏਸ਼ੀਆ ਦੀ ਗੰਭੀਰ ਸਥਿਤੀ ’ਤੇ ਚਰਚਾ ਕੀਤੀ ਅਤੇ ਉੱਥੇ ਤਣਾਅ ਘਟਾਉਣ ਦੀ ਸਾਂਝੀ ਵਚਨਬੱਧਤਾ ਦੁਹਰਾਈ। ਸ਼੍ਰੀ ਮੋਦੀ ਅਤੇ ਪ੍ਰਧਾਨ ਮੰਤਰੀ ਇਬਰਾਹਿਮ ਨੇ ਸੰਵਾਦ ਅਤੇ ਕੂਟਨੀਤੀ ਰਾਹੀਂ ਸ਼ਾਂਤੀ ਅਤੇ ਸਥਿਰਤਾ ਛੇਤੀ ਬਹਾਲ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐੱਕਸ ’ਤੇ ਆਪਣੀ ਪੋਸਟ ਵਿੱਚ ਲਿਖਿਆ:

 “ਮੈਂ ਆਪਣੇ ਮਿੱਤਰ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਗੱਲ ਕੀਤੀ ਅਤੇ ਆਉਣ ਵਾਲੇ ਹਰੀ ਰਾਇਆ ਐਦਿਲਫਿਤਰੀ ਤਿਉਹਾਰ ’ਤੇ ਉਨ੍ਹਾਂ ਨੂੰ ਅਤੇ ਮਲੇਸ਼ੀਆ ਦੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।

ਅਸੀਂ ਪੱਛਮੀ ਏਸ਼ੀਆ ਦੀ ਬੇਹੱਦ ਚਿੰਤਾਜਨਕ ਸਥਿਤੀ ’ਤੇ ਵੀ ਚਰਚਾ ਕੀਤੀ ਅਤੇ ਸੰਵਾਦ ਅਤੇ ਕੂਟਨੀਤੀ ਰਾਹੀਂ ਤਣਾਅ ਘਟਾਉਣ ਅਤੇ ਸ਼ਾਂਤੀ ਤੇ ਸਥਿਰਤਾ ਦੀ ਛੇਤੀ ਬਹਾਲੀ ਦੇ ਪ੍ਰਤੀ ਆਪਣੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕੀਤੀ।”

https://x.com/narendramodi/status/2034582175694381417?s=20

****

ਐੱਮਜੇਪੀਐੱਸ/ਪੀਆਰਕੇ