Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਤਮਾ ਅੱਯਨਕਾਲੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਅੱਯਨਕਾਲੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਮਹਾਤਮਾ ਅੱਯਨਕਾਲੀ ਨੂੰ ਸਮਾਜਿਕ ਨਿਆਂ ਦੇ ਮਹਾਨ ਮੋਢੀ ਵਜੋਂ ਯਾਦ ਕੀਤਾ, ਜਿਨ੍ਹਾਂ ਨੇ ਸਮਾਜਿਕ ਤੌਰ ’ਤੇ ਵਾਂਝੇ ਲੋਕਾਂ ਦੇ ਸਸ਼ਕਤੀਕਰਨ ਅਤੇ ਭਲਾਈ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਪ੍ਰਧਾਨ ਮੰਤਰੀ ਨੇ ਸਮਾਜਿਕ ਤੌਰ ’ਤੇ ਵਾਂਝੇ ਲੋਕਾਂ ਲਈ ਵਿੱਦਿਅਕ ਮੌਕਿਆਂ ਨੂੰ ਯਕੀਨੀ ਬਣਾਉਣ, ਖੇਤੀਬਾੜੀ ਮਜ਼ਦੂਰਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਅਤੇ ਗ਼ਰੀਬਾਂ ਦੀ ਸੇਵਾ ਕਰਨ ਲਈ ਉਨ੍ਹਾਂ ਦੇ ਯਤਨਾਂ ਨੂੰ ਉਜਾਗਰ ਕੀਤਾ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

ਮਹਾਤਮਾ ਅੱਯਨਕਾਲੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ!

ਉਨ੍ਹਾਂ ਨੂੰ ਸਮਾਜਿਕ ਨਿਆਂ ਦੇ ਇੱਕ ਮਹਾਨ ਮੋਢੀ ਵਜੋਂ ਯਾਦ ਕੀਤਾ ਜਾਂਦਾ ਹੈ। ਸਮਾਜਿਕ ਤੌਰ ’ਤੇ ਵਾਂਝੇ ਲੋਕਾਂ ਲਈ ਵਿੱਦਿਅਕ ਮੌਕਿਆਂ ਨੂੰ ਯਕੀਨੀ ਬਣਾਉਣ, ਖੇਤੀਬਾੜੀ ਮਜ਼ਦੂਰਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਅਤੇ ਗ਼ਰੀਬਾਂ ਦੀ ਸੇਵਾ ਕਰਨ ਦੇ ਉਨ੍ਹਾਂ ਦੇ ਯਤਨ ਬਹੁਤ ਪ੍ਰੇਰਨਾਦਾਇਕ ਹਨ। ਉਨ੍ਹਾਂ ਦਾ ਜੀਵਨ ਸਮਾਜਿਕ ਸਸ਼ਕਤੀਕਰਨ ਲਈ ਕੰਮ ਕਰਨ ਵਾਲੇ ਸਾਰੇ ਲੋਕਾਂ ਨੂੰ ਤਾਕਤ ਦਿੰਦਾ ਹੈ।

************

ਐੱਮਜੇਪੀਐੱਸ/ਐੱਸਐੱਸ/ਵੀਜੇ