Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਤਮਾ ਜੋਤੀਰਾਓ ਫੂਲੇ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ; 200ਵੀਂ ਜਯੰਤੀ ਸਮਾਰੋਹਾਂ ਦੀ ਸ਼ੁਰੂਆਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਜੋਤੀਰਾਓ ਫੂਲੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਿੱਘੀ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਨੂੰ ਇੱਕ ਦੂਰ-ਦਰਸ਼ੀ ਸਮਾਜ ਸੁਧਾਰਕ ਦੱਸਿਆ, ਜਿਨ੍ਹਾਂ ਨੇ ਆਪਣਾ ਜੀਵਨ ਸਮਾਨਤਾ, ਨਿਆਂ ਅਤੇ ਸਿੱਖਿਆ ਦੇ ਆਦਰਸ਼ਾਂ ਲਈ ਸਮਰਪਿਤ ਕੀਤਾ।

ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਮਹਾਤਮਾ ਫੂਲੇ ਔਰਤਾਂ ਅਤੇ ਸਮਾਜ ਦੇ ਪਛੜੇ ਵਰਗਾਂ ਦੇ ਅਧਿਕਾਰਾਂ ਦਾ ਸਮਰਥਨ  ਕਰਨ ਵਿੱਚ ਮੋਹਰੀ ਸਨ ਅਤੇ ਉਨ੍ਹਾਂ ਦੇ ਯਤਨਾਂ ਸਦਕਾ ਸਿੱਖਿਆ ਸਸ਼ਕਤੀਕਰਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਬਣੀ। ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਸ ਸਾਲ ਮਹਾਨ ਸਮਾਜ ਸੁਧਾਰਕ ਦੀ 200ਵੀਂ ਜਨਮ ਵਰ੍ਹੇਗੰਢ ਦੇ ਜਸ਼ਨਾਂ ਦੀ ਮਹੱਤਵਪੂਰਨ ਸ਼ੁਰੂਆਤ ਹੋ ਰਹੀ ਹੈ। ਇਸ ਮੌਕੇ ਨੂੰ ਉਜਾਗਰ ਕਰਨ ਲਈ ਪ੍ਰਧਾਨ ਮੰਤਰੀ ਨੇ ਇੱਕ ਲੇਖ ਲਿਖ ਕੇ ਸਾਂਝਾ ਕੀਤਾ ਕਿ ਮਹਾਤਮਾ ਫੂਲੇ ਅੱਜ ਵੀ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਹਨ ਅਤੇ ਸਿੱਖਿਆ, ਗਿਆਨ ਅਤੇ ਲੋਕ ਭਲਾਈ ‘ਤੇ ਉਨ੍ਹਾਂ ਦਾ ਜ਼ੋਰ ਸਮਕਾਲੀ ਸਮੇਂ ਵਿੱਚ ਵੀ ਬਹੁਤ ਢੁਕਵਾਂ ਹੈ। ਸ਼੍ਰੀ ਮੋਦੀ ਨੇ ਅੱਗੇ ਉਮੀਦ ਪ੍ਰਗਟ ਕੀਤੀ ਕਿ ਉਨ੍ਹਾਂ ਦੇ ਵਿਚਾਰ ਸਮਾਜ ਦੀ ਤਰੱਕੀ ਦੇ ਯਤਨਾਂ ਵਿੱਚ ਸਾਰਿਆਂ ਦਾ ਮਾਰਗ-ਦਰਸ਼ਨ ਕਰਦੇ ਰਹਿਣ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟਾਂ ਦੀ ਇੱਕ ਲੜੀ ਵਿੱਚ ਲਿਖਿਆ:

“ਮਹਾਤਮਾ ਜੋਤੀਰਾਓ ਫੂਲੇ ਦੀ ਜਯੰਤੀ ‘ਤੇ ਇੱਕ ਦੂਰ-ਦਰਸ਼ੀ ਸਮਾਜ ਸੁਧਾਰਕ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ, ਜਿਨ੍ਹਾਂ ਨੇ ਆਪਣਾ ਜੀਵਨ ਸਮਾਨਤਾ, ਨਿਆਂ ਅਤੇ ਸਿੱਖਿਆ ਦੇ ਆਦਰਸ਼ਾਂ ਲਈ ਸਮਰਪਿਤ ਕਰ ਦਿੱਤਾ। ਉਹ ਔਰਤਾਂ ਅਤੇ ਦੱਬੇ-ਕੁਚਲੇ ਲੋਕਾਂ ਦੇ ਅਧਿਕਾਰਾਂ ਲਈ ਇੱਕ ਮੋਹਰੀ ਸਮਰਥਕ ਵੀ ਸਨ। ਉਨ੍ਹਾਂ ਦੇ ਯਤਨਾਂ ਸਦਕਾ ਸਿੱਖਿਆ ਸਸ਼ਕਤੀਕਰਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਬਣੀ। ਇਸ ਸਾਲ ਅਸੀਂ ਉਨ੍ਹਾਂ ਦੀ 200ਵੀਂ ਵਰ੍ਹੇਗੰਢ ਦੇ ਜਸ਼ਨਾਂ ਦੀ ਸ਼ੁਰੂਆਤ ਕਰ ਰਹੇ ਹਾਂ। ਉਨ੍ਹਾਂ ਦੇ ਵਿਚਾਰ ਸਮਾਜ ਦੀ ਤਰੱਕੀ ਦੇ ਯਤਨਾਂ ਵਿੱਚ ਸਾਰਿਆਂ ਦਾ ਮਾਰਗ-ਦਰਸ਼ਨ ਕਰਦੇ ਰਹਿਣ।”

“महात्मा ज्योतिराव फुले यांच्या जयंतीदिनी, समता, न्याय आणि शिक्षण या मूल्यांसाठी आपले जीवन समर्पित करणाऱ्या या द्रष्ट्या समाजसुधारकाला अभिवादन करतो. महिला आणि उपेक्षितांच्या हक्कांचा लढा सुरु करणारेही तेच होते. त्यांच्या प्रयत्नांमुळे शिक्षण हे सक्षमीकरणाचे एक शक्तिशाली साधन बनले.”

ਮਹਾਤਮਾ ਫੂਲੇ ਦੀ 200ਵੀਂ ਜਯੰਤੀ ਦੇ ਜਸ਼ਨਾਂ ਦੀ ਸ਼ੁਰੂਆਤ ਦੇ ਮੌਕੇ ‘ਤੇ ਮੈਂ ਕੁਝ ਵਿਚਾਰ ਲਿਖੇ ਹਨ ਕਿ ਉਹ ਕਿਸ ਤਰ੍ਹਾਂ ਅੱਜ ਵੀ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਬਣੇ ਹੋਏ ਹਨ ਅਤੇ ਸਿੱਖਿਆ, ਗਿਆਨ ਅਤੇ ਲੋਕ ਭਲਾਈ ‘ਤੇ ਉਨ੍ਹਾਂ ਦਾ ਜ਼ੋਰ ਸਮਕਾਲੀ ਸਮੇਂ ਵਿੱਚ ਵੀ ਢੁਕਵਾਂ ਹੈ।

“आपण महात्मा फुले यांच्या जयंतीच्या द्विशताब्दी वर्षात पाऊल ठेवत असल्याच्या पार्श्वभूमीवर, ते कशा प्रकारे अनेक लोकांसाठी मार्गदर्शक दीपस्तंभ ठरले आहेत तसेच त्यांनी शिक्षण, अध्ययन आणि सर्वांच्या कल्याणावर दिलेला भर आजच्या युगातही कसा समर्पक आहे, याबद्दलचे काही विचार लेखणीतून उतरवले”

 

ਮਹਾਨ ਸਮਾਜ ਸੁਧਾਰਕ ਮਹਾਤਮਾ ਫੂਲੇ ਦੀ 200ਵੀਂ ਵਰ੍ਹੇਗੰਢ ਦੇ ਜਸ਼ਨ ਸ਼ੁਰੂ ਹੋ ਰਹੇ ਹਨ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਿੱਖਿਆ, ਗਿਆਨ ਅਤੇ ਲੋਕ ਭਲਾਈ ਲਈ ਸਮਰਪਿਤ ਕਰ ਦਿੱਤਾ। ਉਹ ਕਿਵੇਂ ਅੱਜ ਵੀ ਕਰੋੜਾਂ ਦੇਸ਼-ਵਾਸੀਆਂ ਲਈ ਪ੍ਰੇਰਣਾ ਸਰੋਤ ਬਣੇ ਹੋਏ ਹਨ, ਇਸੇ ਨੂੰ ਲੈਕੇ ਮੈਂ ਇਸ ਲੇਖ ਵਿੱਚ ਆਪਣੇ ਵਿਚਾਰ ਰੱਖੇ ਹਨ। 

 

************

ਐਮਜੇਪੀਐਸ/ਪੀਆਰਕੇ