Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਨ ਕ੍ਰਾਂਤੀਕਾਰੀ ਮੰਗਲ ਪਾਂਡੇ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਕ੍ਰਾਂਤੀਕਾਰੀ ਮੰਗਲ ਪਾਂਡੇ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਦਲੇਰਾਨਾ ਜੀਵਨ ਅੱਜ ਵੀ ਹਰ ਭਾਰਤੀ ਨੂੰ ਮਾਣ ਮਹਿਸੂਸ ਕਰਵਾਉਂਦਾ ਹੈ ਅਤੇ ਉਨ੍ਹਾਂ ਦੀ ਬਹਾਦਰੀ ਦੀ ਗਾਥਾ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।

ਸ਼੍ਰੀ ਮੋਦੀ ਨੇ ਐੱਕਸ ‘ਤੇ ਪੋਸਟ ਕੀਤਾ;

ਮਹਾਨ ਕ੍ਰਾਂਤੀਕਾਰੀ ਮੰਗਲ ਪਾਂਡੇ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਕੋਟਿ-ਕੋਟਿ ਪ੍ਰਣਾਮ। ਮਾਤ-ਭੂਮੀ ਦੇ ਸਵੈ-ਮਾਣ ਅਤੇ ਸਨਮਾਨ ਦੀ ਰਾਖੀ ਲਈ ਉਨ੍ਹਾਂ ਨੇ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਉਨ੍ਹਾਂ ਦਾ ਦਲੇਰਾਨਾ ਜੀਵਨ ਅੱਜ ਵੀ ਹਰ ਭਾਰਤੀ ਨੂੰ ਮਾਣ ਨਾਲ ਭਰ ਦਿੰਦਾ ਹੈ। ਦੇਸ਼ ਭਗਤੀ ਨਾਲ ਲਬਰੇਜ਼ ਉਨ੍ਹਾਂ ਦੀ ਬਹਾਦਰੀ ਦੀ ਗਾਥਾ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।

************

ਐੱਮਜੇਪੀਐੱਸ/ਐੱਸਐੱਸ/ਵੀਜੇ