Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸ਼ਿਰਡੀ ਦਾ ਦੌਰਾ ਕੀਤਾ, ਸ਼੍ਰੀ ਸਾਈਬਾਬਾ ਦੇ ਸ਼ਤਾਬਦੀ ਸਮਾਪਨ ਸਮਾਰੋਹ ਵਿੱਚ ਹਿੱਸਾ ਲਿਆ, ਇਕੱਠ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸ਼ਿਰਡੀ ਦਾ ਦੌਰਾ ਕੀਤਾ, ਸ਼੍ਰੀ  ਸਾਈਬਾਬਾ ਦੇ ਸ਼ਤਾਬਦੀ ਸਮਾਪਨ ਸਮਾਰੋਹ ਵਿੱਚ ਹਿੱਸਾ ਲਿਆ, ਇਕੱਠ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸ਼ਿਰਡੀ ਦਾ ਦੌਰਾ ਕੀਤਾ, ਸ਼੍ਰੀ  ਸਾਈਬਾਬਾ ਦੇ ਸ਼ਤਾਬਦੀ ਸਮਾਪਨ ਸਮਾਰੋਹ ਵਿੱਚ ਹਿੱਸਾ ਲਿਆ, ਇਕੱਠ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸ਼ਿਰਡੀ ਦਾ ਦੌਰਾ ਕੀਤਾ, ਸ਼੍ਰੀ  ਸਾਈਬਾਬਾ ਦੇ ਸ਼ਤਾਬਦੀ ਸਮਾਪਨ ਸਮਾਰੋਹ ਵਿੱਚ ਹਿੱਸਾ ਲਿਆ, ਇਕੱਠ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਸ਼ਿਰਡੀ ਦਾ ਦੌਰਾ ਕੀਤਾ।

ਇੱਕ ਜਨਤਕ ਮੀਟਿੰਗ ਵਿੱਚ ਉਨ੍ਹਾਂ ਨੇ ਸ਼੍ਰੀ ਸਾਈਬਾਬਾ ਸੰਸਥਾਨ ਟਰੱਸਟ ਦੇ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਲਈ ਤਖ਼ਤੀ ਤੋਂ ਪਰਦਾ ਹਟਾਇਆ। ਉਨ੍ਹਾਂ ਨੇ ਸ਼੍ਰੀ ਸਾਈਬਾਬਾ ਸਮਾਧ ਦੇ ਸ਼ਤਾਬਦੀ ਸਾਲ ਦੇ ਸਮਾਰੋਹ ਦੀ ਯਾਦ ਵਿੱਚ ਇੱਕ ਚਾਂਦੀ ਦਾ ਸਿੱਕਾ ਵੀ ਜਾਰੀ ਕੀਤਾ।

ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ -ਗ੍ਰਾਮੀਣ (ਪੀਐੱਮਏਵਾਈ-ਜੀ) ਯੋਜਨਾ ਦੇ ਗ੍ਰਿਹ ਪ੍ਰਵੇਸ਼ ਲਈ ਲਾਭਾਰਥੀਆਂ ਨੂੰ ਚਾਬੀਆਂ ਪ੍ਰਦਾਨ ਕੀਤੀਆਂ। ਉਨ੍ਹਾਂ ਨੇ ਮਹਾਰਾਸ਼ਟਰ ਦੇ ਵੱਖ-ਵੱਖ ਜ਼ਿਲ੍ਹਿਆਂ ਜਿਵੇਂ ਕਿ ਸਿਤਾਰਾ, ਲਾਤੂਰ, ਨੰਦੁਰਬਾਰ, ਅਮਰਾਵਤੀ, ਥਾਣੇ, ਸੋਲ੍ਹਾਪੁਰ, ਨਾਗਪੁਰ ਦੇ ਲਾਭਾਰਥੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਵੀ ਕੀਤੀ। ਲਾਭਾਰਥੀਆਂ, ਜਿਨ੍ਹਾਂ ਵਿੱਚ ਵਧੇਰੇ ਔਰਤਾਂ ਸਨ, ਨੇ ਪ੍ਰਧਾਨ ਮੰਤਰੀ ਦਾ ਨਵੇਂ ਵਧੀਆ ਕੁਆਲਟੀ ਦੇ ਮਕਾਨ, ਅਸਾਨੀ ਨਾਲ ਮਿਲਣ ਵਾਲੇ ਕਰਜ਼ੇ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਲਈ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਬਾਅਦ ਵਿੱਚ ਇਕੱਠ ਨੂੰ ਵੀ ਸੰਬੋਧਨ ਕੀਤਾ।

ਇਸ ਮੌਕੇ ਉੱਤੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਸਾਰੇ ਭਾਰਤੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੁਸਹਿਰੇ ਦੇ ਇਸ ਪਵਿੱਤਰ ਤਿਉਹਾਰ ਦੇ ਮੌਕੇ ਉੱਤੇ ਇੱਥੇ ਪਹੁੰਚ ਕੇ ਉਨ੍ਹਾਂ ਨੂੰ ਊਰਜਾ ਹਾਸਲ ਹੋਈ ਹੈ ਅਤੇ ਉਹ ਦੇਸ਼ ਦੇ ਭਲੇ ਲਈ ਪੂਰੀ ਤਾਕਤ ਨਾਲ ਕੰਮ ਕਰਨਗੇ।

ਸ਼੍ਰੀ ਸਾਈਬਾਬਾ ਵੱਲੋਂ ਸਮਾਜ ਨੂੰ ਦਿੱਤੀਆਂ ਦੇਣਾਂ ਦਾ ਜ਼ਿਕਰ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਾਨੂੰ ਇੱਕ ਸਾਂਝਾ ਸਮਾਜ ਵਿਕਸਿਤ ਕਰਨ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਮੰਤਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਿਰਡੀ ਨੂੰ ਹਮੇਸ਼ਾ ਹੀ ਜਨਤਕ ਸੇਵਾ ਦਾ ਕੇਂਦਰ ਮੰਨਿਆ ਜਾਂਦਾ ਰਿਹਾ ਹੈ। ਉਨ੍ਹਾਂ ਇਸ ਗੱਲ ਉੱਤੇ ਖੁਸ਼ੀ ਪ੍ਰਗਟਾਈ ਕਿ ਸ੍ਰੀ ਸਾਈ ਬਾਬਾ ਸੰਸਥਾਨ ਟਰੱਸਟ ਸਾਈ ਬਾਬਾ ਵੱਲੋਂ ਦਰਸਾਏ ਰਾਹ ਉੱਤੇ ਚਲ ਰਿਹਾ ਹੈ। ਉਨ੍ਹਾਂ ਸਮਾਜ ਨੂੰ ਸਿੱਖਿਆ ਰਾਹੀਂ ਸ਼ਕਤੀ ਪ੍ਰਦਾਨ ਕਰਨ ਅਤੇ ਰੂਹਾਨੀ ਸਿੱਖਿਆਵਾਂ ਰਾਹੀਂ ਵਿਚਾਰਾਂ ਦੇ ਕਾਇਆਕਲਪ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਦੋ ਲੱਖ ਤੋਂ ਵੱਧ ਲਾਭਾਰਥੀਆਂ ਨੂੰ ਨਵੇਂ ਮਕਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ (ਪੀਐੱਮਏਵਾਈਜੀ) ਤਹਿਤ ਦੁਸਹਿਰੇ ਦੇ ਮੌਕੇ ਉੱਤੇ ਪ੍ਰਦਾਨ ਕਰਨ ਉੱਤੇ ਖੁਸ਼ੀ ਪ੍ਰਗਟਾਉਂਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਗ਼ਰੀਬੀ ਵਿਰੁੱਧ ਲੜਾਈ ਵਿੱਚ ਇੱਕ ਵੱਡਾ ਕਦਮ ਹੈ। ਸੰਨ 2022 ਤੱਕ ‘ਸਭ ਲਈ ਮਕਾਨ’ ਯਕੀਨੀ ਬਣਾਉਣ ਦੇ ਸਰਕਾਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ 1.25 ਕਰੋੜ ਮਕਾਨ ਬਣਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇਹ ਵੀ ਯਕੀਨੀ ਬਣਾ ਰਹੀ ਹੈ ਕਿ ਜੋ ਵੀ ਮਕਾਨ ਤਿਆਰ ਹੋਣ ਉਹ ਸਿਰਫ ਚੰਗੀ ਕੁਆਲਿਟੀ ਦਾ ਹੀ ਨਾ ਹੋਣ ਸਗੋਂ ਉਨ੍ਹਾਂ ਵਿੱਚ ਪਖਾਨਾ, ਗੈਸ ਕਨੈਕਸ਼ਨ ਅਤੇ ਬਿਜਲੀ ਹੋਣ।

ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਲੋਕਾਂ ਨੂੰ ਰਾਜ ਨੂੰ ਖੁੱਲ੍ਹੇ ‘ਚ ਪਖਾਨੇ ਜਾਣ ਤੋਂ ਮੁਕਤ ਬਣਾਉਣ ਲਈ ਵਧਾਈ ਦਿੱਤੀ। ਉਨ੍ਹਾਂ ਮਹਾਰਾਸ਼ਟਰ ਸਰਕਾਰ ਦੇ ਸਵੱਛ ਭਾਰਤ ਪ੍ਰਤੀ ਯਤਨਾਂ ਦੀ ਪ੍ਰਸ਼ੰਸਾ ਕੀਤੀ। ਇਸ ਸੰਦਰਭ ਵਿੱਚ, ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ (ਪੀਐੱਮਜੇਏਵਾਈ) ਦੀ ਗੱਲ ਕੀਤੀ ਅਤੇ ਕਿਹਾ ਕਿ ਹੁਣ ਤੱਕ ਇੱਕ ਲੱਖ ਦੇ ਕਰੀਬ ਲੋਕਾਂ ਨੂੰ ਇਸ ਤੋਂ ਲਾਭ ਹਾਸਲ ਹੋਇਆ ਹੈ। ਉਨ੍ਹਾਂ ਕਿਹਾ ਕਿ ਪੀਐੱਮਜੇਏਵਾਈ ਤਹਿਤ ਆਧੁਨਿਕ ਮੈਡੀਕਲ ਢਾਂਚਾ ਤਿਆਰ ਹੋ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਸਰਕਾਰ ਵੱਲੋਂ ਮਹਾਰਾਸ਼ਟਰ ਵਿੱਚ ਆਏ ਸੋਕੇ ਨਾਲ ਨਜਿੱਠਣ ਲਈ ਕੀਤੇ ਯਤਨਾਂ ਦਾ ਜ਼ਿਕਰ ਕੀਤਾ। ਇਸ ਸੰਦਰਭ ਵਿੱਚ, ਉਨ੍ਹਾਂ ਕ੍ਰਿਸ਼ੀ ਸਿੰਚਾਈ ਯੋਜਨਾ ਅਤੇ ਫਸਲ ਬੀਮਾ ਯੋਜਨਾ ਦਾ ਜ਼ਿਕਰ ਕੀਤਾ ਅਤੇ ਮਹਾਰਾਸ਼ਟਰ ਸਰਕਾਰ ਦੇ ਜਲਯੁਕਤ ਸ਼ਿਵਿਰ ਅਭਿਯਾਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਸਿੰਚਾਈ ਨਹਿਰਾਂ ਵਿੱਚੋਂ ਗਾਰ ਕੱਢਣ ਦੇ ਮਹਾਰਾਸ਼ਟਰ ਸਰਕਾਰ ਦੇ ਯਤਨਾਂ ਵਿੱਚ ਲੋਕਾਂ ਦੀ ਸ਼ਮੂਲੀਅਤ ਦੀ ਪ੍ਰਸ਼ੰਸਾ ਕੀਤੀ।

ਬੀ ਆਰ ਅੰਬੇਡਕਰ, ਜਯੋਤੀ ਰਾਏ ਫੂਲੇ ਅਤੇ ਛਤਰਪਤੀ ਸ਼ਿਵਾਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ, ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਉਨ੍ਹਾਂ ਦੇ ਪਵਿੱਤਰ ਵਿਚਾਰਾਂ ਅਤੇ ਸਿੱਖਿਆਵਾਂ ਦੀ ਪਾਲਣਾ ਕਰਨ ਅਤੇ ਇੱਕ ਮਜ਼ਬੂਤ ਅਣਵੰਡਿਆ ਸਮਾਜ ਕਾਇਮ ਕਰਨ ਲਈ ਕਿਹਾ। ਉਨ੍ਹਾਂ ਨੇ ਲੋਕਾਂ ਨੂੰ ‘ਸਬਕਾ ਸਾਥ, ਸਬਕਾ ਵਿਕਾਸ’ ਅਤੇ ‘ਏਕ ਭਾਰਤ ਸ੍ਰੇਸ਼ਟ ਭਾਰਤ’ ਹਾਸਲ ਕਰਨ ਲਈ ਕੰਮ ਕਰਨ ਲਈ ਕਿਹਾ।

ਇਸ ਤੋਂ ਪਹਿਲਾਂ ਦਿਨ ਵੇਲੇ, ਪ੍ਰਧਾਨ ਮੰਤਰੀ ਨੇ ਸ਼੍ਰੀ ਸਾਈਬਾਬਾ ਸਮਾਧੀ ਮੰਦਰ ਕੰਪਲੈਕਸ ਦਾ ਦੌਰਾ ਕੀਤਾ ਅਤੇ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਸ਼੍ਰੀ ਸਾਈ ਬਾਬਾ ਸ਼ਤਾਬਦੀ ਸਮਾਰੋਹ ਦੇ ਸਮਾਪਨ ਸਮਾਗਮ ਵਿੱਚ ਹਿੱਸਾ ਲਿਆ।

****

ਏਕੇਟੀ/ਵੀਜੇ