Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 60 ਕਿਲੋਗ੍ਰਾਮ ਸਾਂਡਾ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਨਾਓਰੇਮ ਰੋਸ਼ੀਬੀਨਾ ਦੇਵੀ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾਵਾਂ ਦੇ 60 ਕਿਲੋਗ੍ਰਾਮ ਸਾਂਡਾ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਨਾਓਰੇਮ ਰੋਸ਼ੀਬੀਨਾ ਦੇਵੀ ਨੂੰ ਅੱਜ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਲਗਾਤਾਰ ਤਿੰਨ ਏਸ਼ਿਆਈ ਖੇਡਾਂ ਵਿੱਚ ਤਗਮੇ ਜਿੱਤਣਾ ਇੱਕ ਬੇਮਿਸਾਲ ਪ੍ਰਾਪਤੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਨਿਰੰਤਰਤਾ, ਹਿੰਮਤ ਅਤੇ ਦ੍ਰਿੜ੍ਹ ਇਰਾਦਾ ਅਸਲ ’ਚ ਸ਼ਲਾਘਾਯੋਗ ਹਨ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਭਵਿੱਖ ਦੇ ਸਾਰੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਸਾਂਝੀ ਕੀਤੀ:

ਮਹਿਲਾਵਾਂ ਦੇ 60 ਕਿਲੋਗ੍ਰਾਮ ਸਾਂਡਾ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ’ਤੇ ਨਾਓਰੇਮ ਰੋਸ਼ੀਬੀਨਾ ਦੇਵੀ ਨੂੰ ਦਿਲੋਂ ਵਧਾਈਆਂ। ਲਗਾਤਾਰ ਤਿੰਨ ਏਸ਼ਿਆਈ ਖੇਡਾਂ ਵਿੱਚ ਤਗਮੇ ਜਿੱਤਣਾ ਬੇਮਿਸਾਲ ਪ੍ਰਾਪਤੀ ਹੈ। ਉਨ੍ਹਾਂ ਦੀ ਨਿਰੰਤਰਤਾ, ਹਿੰਮਤ ਅਤੇ ਦ੍ਰਿੜ੍ਹ ਇਰਾਦਾ ਅਸਲ ’ਚ ਸ਼ਲਾਘਾਯੋਗ ਹਨ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਭਵਿੱਖ ਦੇ ਸਾਰੇ ਯਤਨਾਂ ਲਈ ਸ਼ੁਭਕਾਮਨਾਵਾਂ।

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ