Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਹਿਲਾ 63 ਕਿੱਲੋਗ੍ਰਾਮ ਜੂਡੋ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਉੱਨਤੀ ਸ਼ਰਮਾ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾ 63 ਕਿੱਲੋਗ੍ਰਾਮ ਜੂਡੋ ਵਰਗ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਉੱਨਤੀ ਸ਼ਰਮਾ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਮੁਕਾਬਲੇ ਦੌਰਾਨ ਉੱਨਤੀ ਸ਼ਰਮਾ ਦੀ ਵਚਨਬੱਧਤਾ ਅਤੇ ਦ੍ਰਿੜ੍ਹ ਸੰਕਲਪ ਸਪਸ਼ਟ ਤੌਰ ’ਤੇ ਦਿਖਾਈ ਦਿੱਤਾ।

ਸ਼੍ਰੀ ਮੋਦੀ ਨੇ ਉਨ੍ਹਾਂ ਦੇ ਭਵਿੱਖ ਦੇ ਸਾਰੇ ਯਤਨਾਂ ਵਿੱਚ ਨਿਰੰਤਰ ਸਫ਼ਲਤਾ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

“ਜੂਡੋ ਵਿੱਚ ਭਾਰਤ ਲਈ ਹੋਰ ਮਾਣ ਵਾਲੀ ਗੱਲ!

ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾ 63 ਕਿੱਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਉੱਨਤੀ ਸ਼ਰਮਾ ਨੂੰ ਤਹਿ ਦਿਲੋਂ ਵਧਾਈਆਂ। ਖੇਡਾਂ ਦੌਰਾਨ ਉਨ੍ਹਾਂ ਦੀ ਵਚਨਬੱਧਤਾ ਅਤੇ ਦ੍ਰਿੜ੍ਹ ਸੰਕਲਪ ਸਪਸ਼ਟ ਤੌਰ ’ਤੇ ਦਿਖਾਈ ਦਿੱਤਾ। ਉਮੀਦ ਹੈ ਕਿ ਉਹ ਆਉਣ ਵਾਲੇ ਸਾਰੇ ਯਤਨਾਂ ਵਿੱਚ ਉੱਤਮ ਪ੍ਰਦਰਸ਼ਨ ਕਰਦੇ ਰਹਿਣ।

#CWG2026”

****

ਐੱਮਜੇਪੀਐੱਸ/ਐੱਸਐੱਸ/ਐੱਸਟੀ