ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਲਦੀਵ ਵਿੱਚ ਹਾਲ ਵਿੱਚ ਸੰਪੰਨ ਹੋਈਆਂ ਸੰਸਦੀ ਚੋਣਾਂ ਵਿੱਚ ਮਾਲਦੀਵੀਅਨ ਡੈਮੋਕ੍ਰੇਟਿਕ ਪਾਰਟੀ (ਐੱਮਡੀਪੀ) ਦੀ ਜਿੱਤ ‘ਤੇ ਰਾਸ਼ਟਰਪਤੀ ਸ਼੍ਰੀ ਇਬ੍ਰਾਹਿਮ ਮੋਹੰਮਦ ਸੋਲਿਹ ਨੂੰ ਵਧਾਈ ਦਿੱਤੀ ਹੈ ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਮਡੀਪੀ ਦੀ ਇਸ ਜਿੱਤ ਨਾਲ ਉਸ ਦੇ ਨੇਤਾਵਾਂ ਦੀਆਂ ਨੀਤੀਆਂ ਅਤੇ ਯਤਨਾਂ ਦਾ ਪਤਾ ਚਲਦਾ ਹੈ। ਪਾਰਟੀ ਮਾਲਦੀਵ ਦੀ ਜਨਤਾ ਦੀ ਭਲਾਈ ਲਈ ਪ੍ਰਤੀਬੱਧ ਹੈ। ਪ੍ਰਧਾਨ ਮੰਤਰੀ ਨੇ ਚੋਣ ਦੇ ਸਫਲਤਾਪੂਰਵਕ ਸਫਲ ਹੋਣ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਮਾਲਦੀਵ ਦੇ ਲੋਕਤਾਂਤਰਿਕ ਸੰਸਥਾਨ ਅਤੇ ਦੇਸ਼ ਵਿੱਚ ਲੋਕਤੰਤਰ ਦੀ ਬੁਨਿਆਦ ਮਜ਼ਬੂਤ ਹੋਵੇਗੀ ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ‘ਗੁਆਂਢੀ ਪਹਿਲਾਂ’ ਦੀ ਨੀਤੀ ਪ੍ਰਤੀ ਪ੍ਰਤੀਬੱਧ ਹੈ ਅਤੇ ਭਾਰਤ ਮਾਲਦੀਵ ਨਾਲ ਆਪਣੀ ਸਾਂਝੇਦਾਰੀ ਮਜ਼ਬੂਤ ਕਰਨ ਲਈ ਕੰਮ ਕਰੇਗਾ । ਉਨ੍ਹਾਂ ਕਿਹਾ ਕਿ ਭਾਰਤ ਮਾਲਦੀਵ ਦੇ ਸਮਾਜਕ – ਆਰਥਕ ਵਿਕਾਸ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ ।
ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ ਮੋਹੰਮਦ ਨਸ਼ੀਦ ਨਾਲ ਵੀ ਗੱਲ ਕੀਤੀ ਅਤੇ ਉਨ੍ਹਾਂ ਨੂੰ ਵੱਡੀ ਚੁਣਾਵੀ ਜਿੱਤ ਲਈ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਮਾਲਦੀਵ ਵਿੱਚ ਲੋਕਤਾਂਤਰਿਕ ਕਦਰਾਂ – ਕੀਮਤਾਂ ਨੂੰ ਮਜ਼ਬੂਤ ਬਣਾਉਣ ਵਾਲੇ ਸਾਰੇ ਭਾਗੀਦਾਰਾਂ ਦੀ ਸ਼ਲਾਘਾ ਕੀਤੀ ਅਤੇ ਭਾਰਤ ਵੱਲੋਂ ਹਰ ਸੰਭਵ ਸਹਿਯੋਗ ਦੀ ਪੇਸ਼ਕਸ਼ ਕੀਤੀ ।
******
ਏਕੇਟੀ/ਕੇਪੀ