Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਿਸ਼ਨ ਸ਼ੌਰਿਯਾ ਟੀਮ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਮਿਸ਼ਨ ਸ਼ੌਰਿਯਾ ਟੀਮ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਮਿਸ਼ਨ ਸ਼ੌਰਿਯਾ ਟੀਮ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਮਹਾਰਾਸ਼ਟਰ ਦੇ 10 ਕਬਾਇਲੀ ਵਿਦਿਆਰਥੀਆਂ ਦੇ ਇੱਕ ਗਰੁੱਪ ਨਾਲ ਮੁਲਾਕਾਤ ਕੀਤੀ। ਇਹ ਵਿਦਿਆਰਥੀ ਮਹਾਰਾਸ਼ਟਰ ਦੀ ਰਾਜ ਸਰਕਾਰ ਦੇ ਆਦਿਵਾਸੀ ਵਿਕਾਸ ਵਿਭਾਗ ਦੀ ‘ਮਿਸ਼ਨ ਸ਼ੌਰਿਯਾ ਪਹਿਲਕਦਮੀ ਦੀ ਟੀਮ ਦੇ ਮੈਂਬਰ ਹਨ। ਇਸ ਗਰੁੱਪ ਦੇ 5 ਮੈਂਬਰ ਮਈ, 2018 ਵਿੱਚ ਮਾਊਂਟ ਐਵਰੈਸਟ ਚੋਟੀ ਨੂੰ ਸਫਲਤਾ ਨਾਲ ਸਰ ਕਰ ਚੁਕੇ ਹਨ।

ਵਿਦਿਆਰਥੀਆਂ ਨੇ ਆਪਣੀ ਟ੍ਰੇਨਿੰਗ ਅਤੇ ਮਾਊਂਟ ਐਵਰੈਸਟ ਉੱਤੇ ਚੜ੍ਹਾਈ ਦੇ ਆਪਣੇ ਅਨੁਭਵ ਸਾਂਝੇ ਕੀਤੇ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਕੋਈ ਇੱਕ ਖੇਡ ਲੈ ਇਸ ਨੂੰ ਲਗਾਤਾਰ ਖੇਡਣ। ਉਨ੍ਹਾਂ ਨੇ ਇਸ ਗਰੁਪ ਦੇ ਸਾਰੇ ਮੈਂਬਰਾਂ ਨੂੰ ਵਧਾਈ ਦਿੱਤੀ।

ਇਸ ਮੌਕੇ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਸ਼੍ਰੀ ਹੰਸਰਾਜ ਅਹੀਰ ਵੀ ਮੌਜੂਦ ਸਨ।

ਏਕੇਟੀ/ਵੀਜੇ/ਐੱਸਕੇ

(Release ID: 180286)