Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਿਸ ਸਾਨੇ ਤਾਕਾਇਚੀ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ ‘ਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਸ ਸਾਨੇ ਤਾਕਾਇਚੀ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ ‘ਤੇ ਤਹਿ ਦਿਲੋਂ ਵਧਾਈਆਂ ਦਿੱਤੀਆਂ। ਐਕਸ ‘ਤੇ ਆਪਣੇ ਸੁਨੇਹੇ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ।

ਸ਼੍ਰੀ ਮੋਦੀ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ:

“ਜਾਪਾਨ ਦੇ ਪ੍ਰਧਾਨ ਮੰਤਰੀ ਵਜੋਂ ਤੁਹਾਡੀ ਚੋਣ ‘ਤੇ ਤਹਿ ਦਿਲੋਂ ਵਧਾਈਆਂ, ਸਾਨੇ ਤਾਕਾਇਚੀ । ਮੈਂ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਰੱਖਦਾ ਹਾਂ। ਸਾਡੇ ਡੂੰਘੇ ਸਬੰਧ ਹਿੰਦ-ਪ੍ਰਸ਼ਾਂਤ ਅਤੇ ਇਸ ਤੋਂ ਪਰੇ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਲਈ ਬਹੁਤ ਜ਼ਰੂਰੀ ਹਨ।

@takaichi_sanae”

************

ਐੱਮਜੇਪੀਐੱਸ/ਐੱਸਆਰ