ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਸਾਹਿਤਕਾਰ ਮੁਨਸ਼ੀ ਪ੍ਰੇਮਚੰਦ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਆਪਣੀਆਂ ਸਦੀਵੀ ਸਾਹਿਤਕ ਰਚਨਾਵਾਂ ਰਾਹੀਂ ਮੁਨਸ਼ੀ ਪ੍ਰੇਮਚੰਦ ਨੇ ਮਨੁੱਖੀ ਭਾਵਨਾਵਾਂ ਨੂੰ ਇੱਕ ਸ਼ਕਤੀਸ਼ਾਲੀ ਪ੍ਰਗਟਾਵਾ ਦਿੱਤਾ, ਜੋ ਅੱਜ ਵੀ ਪ੍ਰਸੰਗਿਕ ਹੈ। ਉਨ੍ਹਾਂ ਨੇ ਆਪਣੀ ਜਨਮ-ਭੂਮੀ ਅਤੇ ਕਰਮ-ਭੂਮੀ ਕਾਸ਼ੀ ਦੀ ਸਾਹਿਤਕ ਵਿਰਾਸਤ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਦਿਵਾਉਣ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਦਾ ਵੀ ਜ਼ਿਕਰ ਕੀਤਾ।
ਸ਼੍ਰੀ ਮੋਦੀ ਨੇ ਕਿਹਾ ਕਿ ਮੁਨਸ਼ੀ ਪ੍ਰੇਮਚੰਦ ਦਾ ਸਦੀਵੀ ਸਾਹਿਤ, ਯਥਾਰਥਵਾਦ ਅਤੇ ਸਮਾਜਿਕ ਬਰਾਬਰੀ ਨਾਲ ਜੁੜਿਆ ਹੈ, ਜੋ ਦੇਸ਼ ਦੇ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ;
“ਮਹਾਨ ਕਹਾਣੀਕਾਰ ਮੁਨਸ਼ੀ ਪ੍ਰੇਮਚੰਦ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ। ਆਪਣੀਆਂ ਸਦੀਵੀ ਰਚਨਾਵਾਂ ਰਾਹੀਂ, ਉਨ੍ਹਾਂ ਨੇ ਮਨੁੱਖੀ ਭਾਵਨਾਵਾਂ ਨੂੰ ਸ਼ਕਤੀਸ਼ਾਲੀ ਪ੍ਰਗਟਾਵਾ ਦਿੱਤਾ ਜੋ ਅੱਜ ਵੀ ਪ੍ਰਸੰਗਿਕ ਹਨ। ਆਪਣੀ ਜਨਮ-ਭੂਮੀ ਅਤੇ ਕਰਮ-ਭੂਮੀ ਕਾਸ਼ੀ ਦੀ ਸਾਹਿਤਕ ਵਿਰਾਸਤ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਦਿਵਾਉਣ ਵਿੱਚ ਵੀ ਉਨ੍ਹਾਂ ਵਡਮੁੱਲਾ ਯੋਗਦਾਨ ਪਾਇਆ। ਯਥਾਰਥਵਾਦ ਅਤੇ ਸਮਾਜਿਕ ਬਰਾਬਰੀ ‘ਤੇ ਅਧਾਰਤ ਉਨ੍ਹਾਂ ਦਾ ਸਦੀਵੀ ਸਾਹਿਤ ਹਮੇਸ਼ਾ ਸਾਡੇ ਦੇਸ਼ ਵਾਸੀਆਂ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ।”
महान कथाकार मुंशी प्रेमचंद जी को उनकी जन्म-जयंती पर आदरपूर्ण श्रद्धांजलि। अपनी कालजयी रचनाओं के माध्यम से उन्होंने मानवीय संवेदनाओं को ऐसी सशक्त अभिव्यक्ति दी, जो आज भी प्रासंगिक है। अपनी जन्मभूमि और कर्मभूमि काशी की साहित्यिक विरासत को विश्व पटल पर पहचान दिलाने में भी उनका…
— Narendra Modi (@narendramodi) July 31, 2026
****
ਐਮਜੇਪੀਐਸ/ਐਸਐਸ/ਐਸਟੀ