Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਲਗਾਤਾਰ ਵਰਖਾ ਕਾਰਨ ਪੈਦਾ ਹੋਈ ਸਥਿਤੀ ਬਾਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ; ਕੇਂਦਰ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਨਾਲ ਮੁੰਬਈ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਹੋਈ ਲਗਾਤਾਰ ਵਰਖਾ ਕਾਰਨ ਪੈਦਾ ਹੋਈ ਸਥਿਤੀ ਬਾਰੇ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਸਰਕਾਰ ਨੂੰ ਕੇਂਦਰ ਤੋਂ ਰਾਜ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਇਆ।

ਪ੍ਰਧਾਨ ਮੰਤਰੀ ਨੇ ਕਿਹਾ, ”ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ (Devendra Fadnavis) ਨਾਲ ਮੁੰਬਈ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਲਗਾਤਾਰ ਵਰਖਾ ਕਾਰਨ ਪੈਦਾ ਹੋਈ ਸਥਿਤੀ ਬਾਰੇ ਗੱਲਬਾਤ ਕੀਤੀ।

ਕੇਂਦਰ ਨੇ ਮਹਾਰਾਸ਼ਟਰ ਸਰਕਾਰ ਨੂੰ ਇਸ ਭਾਰੀ ਵਰਖਾ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਵਿੱਚ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਮੁੰਬਈ ਅਤੇ ਇਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਭਾਰੀ ਵਰਖਾ ਕਾਰਨ ਪੈਦਾ ਹੋਈ ਸਥਿਤੀ ਵਿੱਚ ਸੁਰੱਖਿਅਤ ਰਹਿਣ ਅਤੇ ਹਰ ਤਰ੍ਹਾਂ ਦੀ ਜ਼ਰੂਰੀ ਸਾਵਧਾਨੀ ਵਰਤਣ ਦੀ ਤਾਕੀਦ ਕੀਤੀ।”

*****

AKT/AK