Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮੇਜਰ ਅਭਿਲਾਸ਼ਾ ਬਰਾਕ ਨੂੰ ਯੂਐੱਨ ਮਿਲਟਰੀ ਜੈਂਡਰ ਐਡਵੋਕੇਟ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ ‘ਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਜਰ ਅਭਿਲਾਸ਼ਾ ਬਰਾਕ ਨੂੰ ਯੂਐੱਨ ਮਿਲਟਰੀ ਜੈਂਡਰ ਐਡਵੋਕੇਟ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਮੇਜਰ ਬਰਾਕ ਲੇਬਨਾਨ ਵਿੱਚ ਸੰਯੁਕਤ ਰਾਸ਼ਟਰ ਅੰਤਰਿਮ ਬਲ (ਯੂਐੱਨਆਈਐੱਫਆਈਐੱਲ) ਵਿੱਚ ਇੱਕ ਐਂਗੇਜਮੈਂਟ ਟੀਮ ਕਮਾਂਡਰ ਅਤੇ ਜੈਂਡਰ ਫੋਕਲ ਪੁਆਇੰਟ ਵਜੋਂ ਸੇਵਾ ਨਿਭਾ ਰਹੇ ਹਨ।

ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਮਿਸਾਲੀ ਸੇਵਾ ਅਤੇ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਰੱਖਿਆ ਯਤਨਾਂ ਵਿੱਚ ਭਾਰਤ ਦੇ ਲੰਮੇ ਸਮੇਂ ਦੇ ਯੋਗਦਾਨ ਦਾ ਸਨਮਾਨ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਅਣਗਿਣਤ ਨੌਜਵਾਨ ਭਾਰਤੀਆਂ, ਵਿਸ਼ੇਸ਼ ਤੌਰ ‘ਤੇ ਦੇਸ਼ ਦੀਆਂ ਧੀਆਂ ਲਈ ਵੀ ਇੱਕ ਪ੍ਰੇਰਨਾ ਹੈ, ਜੋ ਦੇਸ਼ ਅਤੇ ਮਨੁੱਖਤਾ ਦੀ ਸੇਵਾ ਕਰਨਾ ਚਾਹੁੰਦੀਆਂ ਹਨ।

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

‘‘ਮੇਜਰ ਅਭਿਲਾਸ਼ਾ ਬਰਾਕ ਨੂੰ ਯੂਐੱਨ ਮਿਲਟਰੀ ਜੈਂਡਰ ਐਡਵੋਕੇਟ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ ‘ਤੇ ਤਹਿ ਦਿਲੋਂ ਵਧਾਈ। ਮੇਜਰ ਬਰਾਕ ਲੇਬਨਾਨ ਵਿੱਚ ਸੰਯੁਕਤ ਰਾਸ਼ਟਰ ਅੰਤਰਿਮ ਬਲ (ਯੂਐੱਨਆਈਐੱਫਆਈਐੱਲ) ਵਿੱਚ ਇੱਕ ਐਂਗੇਜਮੈਂਟ ਟੀਮ ਕਮਾਂਡਰ ਅਤੇ ਜੈਂਡਰ ਫੋਕਲ ਪੁਆਇੰਟ ਵਜੋਂ ਸੇਵਾ ਨਿਭਾ ਰਹੇ ਹਨ। ਇਹ ਸਨਮਾਨ ਉਨ੍ਹਾਂ ਦੀ ਮਿਸਾਲੀ ਸੇਵਾ ਅਤੇ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਰੱਖਿਆ ਯਤਨਾਂ ਵਿੱਚ ਭਾਰਤ ਦੇ ਲੰਮੇ ਸਮੇਂ ਦੇ ਯੋਗਦਾਨ ਦਾ ਸਨਮਾਨ ਹੈ। ਉਨ੍ਹਾਂ ਦੀ ਇਹ ਪ੍ਰਾਪਤੀ ਅਣਗਿਣਤ ਨੌਜਵਾਨ ਭਾਰਤੀਆਂ, ਵਿਸ਼ੇਸ਼ ਤੌਰ ‘ਤੇ ਸਾਡੀਆਂ ਧੀਆਂ ਲਈ ਇੱਕ ਪ੍ਰੇਰਨਾ ਹੈ, ਜੋ ਦੇਸ਼ ਅਤੇ ਮਨੁੱਖਤਾ ਦੀ ਸੇਵਾ ਕਰਨਾ ਚਾਹੁੰਦੀਆਂ ਹਨ।’’

************

ਐੱਮਜੇਪੀਐੱਸ/ਐੱਸਐੱਸ/ਪੀਆਰਕੇ