Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਂਚੀ ਵਿੱਚ ਆਯੁਸ਼ਮਾਨ ਭਾਰਤ ਦੇ ਲਾਭਰਾਥੀਆਂ ਨਾਲ ਗੱਲਬਾਤ ਕੀਤੀ

ਪ੍ਰਧਾਨ ਮੰਤਰੀ ਨੇ ਰਾਂਚੀ ਵਿੱਚ ਆਯੁਸ਼ਮਾਨ ਭਾਰਤ ਦੇ ਲਾਭਰਾਥੀਆਂ ਨਾਲ ਗੱਲਬਾਤ ਕੀਤੀ

ਪ੍ਰਧਾਨ ਮੰਤਰੀ ਨੇ ਰਾਂਚੀ ਵਿੱਚ ਆਯੁਸ਼ਮਾਨ ਭਾਰਤ ਦੇ ਲਾਭਰਾਥੀਆਂ ਨਾਲ ਗੱਲਬਾਤ ਕੀਤੀ

ਪ੍ਰਧਾਨ ਮੰਤਰੀ ਨੇ ਰਾਂਚੀ ਵਿੱਚ ਆਯੁਸ਼ਮਾਨ ਭਾਰਤ ਦੇ ਲਾਭਰਾਥੀਆਂ ਨਾਲ ਗੱਲਬਾਤ ਕੀਤੀ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 17 ਫਰਵਰੀ, 2019 ਨੂੰ ਝਾਰਖੰਡ ਦੇ ਰਾਂਚੀ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਨੇ ਉੱਥੇ ਆਯੁਸ਼ਮਾਨ ਭਾਰਤ ਯੋਜਨਾ ਦੇ ਚੋਣਵੇਂ ਲਾਭਰਾਥੀਆਂ ਨਾਲ ਗੱਲਬਾਤ ਕੀਤੀ।  ਇਸ ਅਵਸਰ ‘ਤੇ ਝਾਰਖੰਡ ਦੀ ਰਾਜਪਾਲ ਸ੍ਰੀਮਤੀ ਦ੍ਰੌਪਦੀ ਮੁਰਮੂ ਅਤੇ ਮੁੱਖ ਮੰਤਰੀ ਸ਼੍ਰੀ ਰਘੁਵਰ ਦਾਸ ਵੀ ਹਾਜ਼ਰ ਸਨ।

ਇਸ ਤੋਂ ਪਹਿਲਾਂ, ਝਾਰਖੰਡ ਦੇ ਹਜ਼ਾਰੀਬਾਗ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਝਾਰਖੰਡ ਦੀ ਧਰਤੀ ਹੈ, ਜਿੱਥੇ ਆਯੁਸ਼ਮਾਨ ਭਾਰਤ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਇਸ ਯੋਜਨਾ ਨਾਲ ਝਾਰਖੰਡ ਦੇ ਹਜ਼ਾਰਾਂ ਲੋਕਾਂ ਸਹਿਤ ਦੇਸ਼ ਭਰ ਵਿੱਚ ਲੱਖਾਂ ਲੋਕਾਂ ਨੂੰ ਲਾਭ ਪ੍ਰਾਪਤ ਹੋਇਆ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਦਸਬੰਰ, 2018 ਨੂੰ ਰਾਂਚੀ ਤੋਂ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ- ਆਯੁਸ਼ਮਾਨ ਭਾਰਤ ਦੀ ਸ਼ੁਰੂਆਤ ਕੀਤੀ ਸੀ ਅਤੇ ਉਸ ਨੂੰ  “ ਗ਼ਰੀਬਾਂ ਦੀ ਸੇਵਾ ਲਈ ਇੱਕ  ਬੇਮਿਸਾਲ ਪਹਿਲ” ਦੱਸਿਆ ਸੀ।

ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਦਾ ਟੀਚਾ ਗ਼ਰੀਬ ਅਤੇ ਕਮਜ਼ੋਰ ਲੋਕਾਂ ਨੂੰ ਸੰਕਟਪੂਰਨ ਮਹਿੰਗੇ ਹਸਪਤਾਲਾਂ ਦੀਆਂ ਪਰੇਸ਼ਾਨੀਆਂ ਤੋਂ ਮੁਕਤ ਕਰਨਾ ਤੇ ਚੰਗੀਆਂ ਸਿਹਤ ਸੇਵਾਵਾਂ ਤੱਕ ਉਨ੍ਹਾਂ ਦੀ ਪਹੁੰਚ ਸੁਨਿਸ਼ਚਿਤ ਕਰਨਾ ਹੈ। ਇਸ ਯੋਜਨਾ ਵਿੱਚ 50 ਕਰੋੜ ਤੋਂ ਜ਼ਿਆਦਾ ਲੋਕਾਂ ਦੇ ਲਾਭ ਲਈ 5 ਲੱਖ ਰੁਪਏ ਪ੍ਰਤੀ ਪਰਿਵਾਰ ਪ੍ਰਤੀ ਸਾਲ ਦੇ ਸਿਹਤ ਬੀਮੇ ਦਾ ਪ੍ਰਾਵਧਾਨ ਹੈ ਅਤੇ ਇਹ ਵਿਸ਼ਵ ਦੀ ਸਭ ਤੋਂ ਵੱਡੀ ਸਿਹਤ ਬੀਮਾ ਯੋਜਨਾ ਹੈ। ਮੋਟੇ ਤੌਰ ‘ਤੇ ਇਸ ਯੋਜਨਾ ਦੇ ਲਾਭਾਰਥੀਆਂ ਦੀ ਸੰਖਿਆ ਯੂਰਪੀ ਸੰਘ ਦੀ ਜਨ ਸੰਖਿਆ ਜਾਂ ਕੁੱਲ ਮਿਲਾਕੇ ਅਮਰੀਕਾ, ਕੈਨੇਡਾ ਅਤੇ ਮੈਕਸੀਕੋਦੀ ਜਨਸੰਖਿਆ ਦੇ ਬਰਾਬਰ ਹੈ।

******

ਏਕੇਟੀ/ਵੀਜੇ