Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਕੋਟਾ ਵਿੱਚ ਵਾਪਰੇ ਹਾਦਸੇ ਵਿੱਚ ਹੋਏ ਜਾਨਾਂ ਦੇ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਕੋਟਾ ਵਿੱਚ ਵਾਪਰੇ ਹਾਦਸੇ ਵਿੱਚ ਲੋਕਾਂ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀ.ਐੱਮ.ਐੱਨ.ਆਰ.ਐੱਫ.) ਤੋਂ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। 

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ;

ਰਾਜਸਥਾਨ ਦੇ ਕੋਟਾ ਵਿੱਚ ਵਾਪਰੇ ਦਰਦਨਾਕ ਹਾਦਸੇ ਵਿੱਚ ਲੋਕਾਂ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।

ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਵਾਰਸ ਨੂੰ ਪੀ.ਐੱਮ.ਐੱਨ.ਆਰ.ਐੱਫ. ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ : ਪੀਐੱਮ @narendramodi

*************

ਐੱਮਜੇਪੀਐੱਸ/ਐੱਸਐੱਸ/ਵੀਜੇ