Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਜ ਸਭਾ ਸਾਂਸਦ ਡਾ. ਮਹੇਂਦਰ ਪ੍ਰਸਾਦ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਸਾਂਸਦ ਡਾ. ਮਹੇਂਦਰ ਪ੍ਰਸਾਦ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਰਾਜ ਸਭਾ ਸਾਂਸਦ ਡਾ. ਮਹੇਂਦਰ ਪ੍ਰਸਾਦ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੇ ਕਈ ਵਰ੍ਹਿਆਂ ਤੱਕ ਸੰਸਦ ਦੀ ਸੇਵਾ ਕੀਤੀ ਅਤੇ ਉਹ ਤਮਾਮ ਸਾਮੁਦਾਇਕ ਸੇਵਾ ਕਾਰਜਾਂ ਵਿੱਚ ਹਮੇਸ਼ਾ ਅੱਗੇ ਰਹੇ। ਉਨ੍ਹਾਂ ਨੇ ਬਿਹਾਰ ਅਤੇ ਉੱਥੋਂ ਦੇ ਲੋਕਾਂ ਦੇ ਲਈ ਸਦਾ ਆਵਾਜ਼ ਉਠਾਈ। ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਸੰਵੇਦਨਾਵਾਂ । ਓਮ ਸ਼ਾਂਤੀ।”

***

ਡੀਐੱਸ/ਐੱਸਐੱਚ