Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਤਮਗਾ ਜੇਤੂਆਂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਤਮਗਾ ਜੇਤੂਆਂ ਨੂੰ ਵਧਾਈ ਦਿੱਤੀ।

ਵੇਟਲਿਫਟਰਾਂ ਨੂੰ ਵਧਾਈ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, ”ਸੋਨ ਤਮਗਾ ਜਿੱਤਣ ਸਦਕਾ ਰਾਗਲ ਵੈਂਕੇਟ ਰਾਹੁਲ ‘ਤੇ ਮਾਣ ਹੈ। ਮੈਨੂੰ ਭਰੋਸਾ ਹੈ ਕਿ ਸਾਡੇ ਵੇਟਲਿਫਟਰਾਂ ਦੀ ਵਿਲੱਖਣ ਸਫਲਤਾ ਜ਼ਿਆਦਾ ਨੌਜਵਾਨਾਂ ਨੂੰ ਵੇਟਲਿਫਟਿੰਗ ਅਪਣਾਉਣ ਲਈ ਪ੍ਰੇਰਿਤ ਕਰੇਗੀ।

ਮਹਿਲਾ ਵੇਟਲਿਫਟਿੰਗ ਦੇ 69 ਕਿਲੋਗ੍ਰਾਮ ਦੇ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਣ ‘ਤੇ ਭਾਰਤ ਨੇ ਪੂਨਮ ਯਾਦਵ ਨੂੰ ਵਧਾਈ ਦਿੱਤੀ। ਉਸਦਾ ਵੇਟਲਿਫਟਿੰਗ ਪ੍ਰਤੀ ਸਮਰਪਣ ਸੱਚਮੁਚ ਸ਼ਾਨਦਾਰ ਹੈ।”

ਨਿਸ਼ਾਨੇਬਾਜ਼ਾਂ ਨੂੰ ਵਧਾਈ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, ”ਸਾਡੇ ਨਿਸ਼ਾਨੇਬਾਜ਼ਾਂ ਨੇ 2018 ਦੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਖ਼ੁਦ ਨੂੰ ਵਿਲੱਖਣ ਸਾਬਤ ਕੀਤਾ ਹੈ। ਭਾਕਰ ਨੇ ਆਪਣੀ ਸ਼ਾਨਦਾਰ ਪਾਰੀ ਜਾਰੀ ਰੱਖੀ ਹੈ ਅਤੇ ਔਰਤਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਿਆ ਹੈ। ਉਸ ਨੂੰ ਵਧਾਈ।

ਬਹੁਤ ਖੁਸ਼ੀ ਹੋਈ ਕਿ ਹਿਨਾ ਸਿੱਧੂ ਨੇ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਹੈ। ਉਸ ਨੂੰ ਵਧਾਈ ਅਤੇ ਭਵਿੱਖੀ ਯਤਨਾਂ ਲਈ ਸ਼ੁਭਕਾਮਨਾਵਾਂ।

ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਸ਼ਾਨਦਾਰ ਨਿਸ਼ਾਨੇਬਾਜ਼ ਰਵੀ ਕੁਮਾਰ ਨੇ ਕਾਂਸੀ ਦਾ ਤਮਗਾ ਜਿੱਤਿਆ ਹੈ। ਹਰ ਭਾਰਤੀ ਉਸਦੀ ਪ੍ਰਾਪਤੀ ‘ਤੇ ਮਾਣ ਮਹਿਸੂਸ ਕਰਦਾ ਹੈ। ਇਸ ਨੌਜਵਾਨ ਨਿਸ਼ਾਨੇਬਾਜ਼ ਨੇ ਖੇਡਾਂ ਵਿੱਚ ਸ਼ਾਨਦਾਰ ਯੋਗਦਾਨ ਪਾਇਆ ਹੈ।”

****
ਏਕੇਟੀ/ਏਪੀ