Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਧਿਆਪਕ ਪੁਰਸਕਾਰ, 2018 ਦੇ ਜੇਤੂਆਂ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਕਲਿਆਣ ਮਾਰਗ ‘ਤੇ ਰਾਸ਼ਟਰੀ ਅਧਿਆਪਕ ਪੁਰਸਕਾਰ, 2018 ਪ੍ਰਾਪਤ ਕਰਨ ਵਾਲਿਆਂ ਨਾਲ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਪੁਰਸਕਾਰ ਜੇਤੂਆਂ ਨੂੰ ਉਨ੍ਹਾਂ ਦੇ ਅਸਧਾਰਨ ਕਾਰਜ ਲਈ ਵਧਾਈ ਦਿੱਤੀ। ਉਨ੍ਹਾਂ ਨੇ ਅਧਿਆਪਕਾਂ ਨਾਲ ਹਰੇਕ ਵਿਦਿਆਰਥੀ ਦੇ ਜੀਵਨ ਨੂੰ ਬਦਲਣ ਵਿੱਚ ਨਿਰੰਤਰ ਪ੍ਰਯਤਨ ਕਰਨ ਦੀ ਤਾਕੀਦ ਕੀਤੀ।

ਪ੍ਰਧਾਨ ਮੰਤਰੀ ਨੇ ਗੱਲਬਾਤ ਵਿੱਚ ਅਧਿਆਪਨ ਸਹਾਇਤਾ ਵਜੋਂ ਟੈਕਨੋਲੋਜੀ ਇਸਤੇਮਾਲ ਕਰਨ ਦੇ ਮਹੱਤਵ ਦੀ ਚਰਚਾ ਕੀਤੀ। ਉਨ੍ਹਾਂ ਨੇ ਅਧਿਆਪਕਾਂ ਨੂੰ ਕਈ ਰੋਜ਼ਮੱਰਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਦਿਆਰਥੀਆਂ ਨੂੰ ਵਿਚਾਰ ਮੰਥਨ ਲਈ ਪ੍ਰੋਤਸਾਹਿਤ ਕਰਨ ਨੂੰ ਕਿਹਾ। ਉਨ੍ਹਾਂ ਨੇ ਪੁਰਸਕਾਰ ਜੇਤੂਆਂ ਨੂੰ ਤਾਕੀਦ ਕੀਤੀ ਕਿ ਉਹ ਹਰੇਕ ਬੱਚੇ ਨੂੰ ਅਵਸਰ ਪ੍ਰਦਾਨ ਕਰਨ ਅਤੇ ਕਿਸੇ ਵਿਦਿਆਰਥੀ ਨੂੰ ਬੰਨ੍ਹ ਕੇ ਨਾ ਰੱਖਣ।

ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਵਿੱਚ ਸਿਰਜਣਾਤਮਿਕਤਾ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਿਰਜਣਾਤਮਿਕਤਾ ਦਾ ਪ੍ਰੋਤਸਾਹਨ ਬੱਚਿਆਂ ਲਈ ਆਤਮ ਪ੍ਰੇਰਨਾ ਵਜੋਂ ਕੰਮ ਕਰੇਗਾ ਅਤੇ ਉਹ ਆਪਣੇ ਆਪ ਨਾਲ ਮੁਕਾਬਲਾ ਕਰਨ ਦੇ ਸਮਰੱਥ ਹੋਣਗੇ। ਉਨ੍ਹਾਂ ਨੇ ਕਿਹਾ ਕਿ ਕਈ ਵਿਸ਼ਿਆਂ ‘ਤੇ ਵਿਦਿਆਰਥੀਆਂ ਦੀ ਰਾਏ ਨੂੰ ਸਮਝਣਾ ਮਹੱਤਵਪੂਰਨ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਕਿਹਾ ਕਿ ਉਹ ਆਪਣੇ ਅੰਦਰ ਇੱਕ ਵਿਦਿਆਰਥੀ ਨੂੰ ਜਿਉਂਦਾ ਰੱਖਣ ਅਤੇ ਉਸ ਤੋਂ ਸਿੱਖਣ।

ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਦਿਆਂ ਪੁਰਸਕਾਰ ਜੇਤੂਆਂ ਨੇ ਸਕੂਲਾਂ ਵਿੱਚ ਸਾਰਥਕ ਪਰਿਵਰਤਨ ਲਿਆਉਣ ਵਿੱਚ ਕੀਤੇ ਗਏ ਆਪਣੇ ਕੰਮਾਂ ਬਾਰੇ ਦੱਸਿਆ। ਅਧਿਆਪਕਾਂ ਨੇ ਅਟਲ ਟਿੰਕਰਿੰਗ ਲੈਬ ਦੀ ਚਰਚਾ ਕਰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥੀ ਇਨੋਵੇਸ਼ਨ ਕਰਨ ਅਤੇ ਟੈਕਨੋਲੋਜੀ ਦੀ ਵਰਤੋਂ ਕਰਨ ਦੇ ਸਮਰੱਥ ਹੋਏ ਹਨ।

ਇਸ ਮੌਕੇ ਉੱਤੇ ਮਾਨਵ ਸੰਸਾਧਨ ਵਿਕਾਸ ਮੰਤਰੀ, ਸ਼੍ਰੀ ਰਮੇਸ਼ ਪੋਖਰਿਯਾਲ ਅਤੇ ਮਾਨਵ ਸੰਸਾਧਨ ਵਿਕਾਸ ਰਾਜ ਮੰਤਰੀ, ਸ਼੍ਰੀ ਸੰਜੇ ਸ਼ਾਮਰਾਓ ਧੋਤਰੇ ਵੀ ਮੌਜੂਦ ਸਨ।

****

ਵੀਆਰਆਰਕੇ/ਏਕੇ