Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਧਿਆਪਕ ਪੁਰਸਕਾਰ ਵਿਜੇਤਾਵਾਂ ਨਾਲ ਬਾਤਚੀਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਲੋਕ ਕਲਿਆਣ ਮਾਰਗ ਸਥਿਤ ਪ੍ਰਧਾਨ ਮੰਤਰੀ ਆਵਾਸ ‘ਤੇ ਰਾਸ਼ਟਰੀ ਅਧਿਆਪਕ ਪੁਰਸਕਾਰ, 2017 ਦੇ ਵਿਜੇਤਾਵਾਂ ਨਾਲ ਗੱਲਬਾਤ ਕੀਤੀ। ਕੇਂਦਰੀ ਮਾਨਵ ਸੰਸਾਧਨ ਵਿਕਾਸ ਮੰਤਰੀ, ਸ਼੍ਰੀ ਪ੍ਰਕਾਸ਼ ਜਾਵਡੇਕਰ ਵੀ ਇਸ ਮੌਕੇ ‘ਤੇ ਹਾਜ਼ਰ ਸਨ।

ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਸਿੱਖਿਆ ਦੀ ਗੁਣਵੱਤਾ ਬਿਹਤਰ ਕਰਨ ਦੀ ਦਿਸ਼ਾ ਵਿੱਚ ਕੀਤੀ ਗਈਆਂ ਵੱਡੀਆਂ ਕੋਸ਼ਿਸ਼ਾਂ ਲਈ ਪੁਰਸਕਾਰ ਵਿਜੇਤਾਵਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਸਿੱਖਿਆ ਪ੍ਰਤੀ ਸਮਰਪਣ ਦੇ ਨਾਲ-ਨਾਲ ਇਸ ਨੂੰ ਜੀਵਨ ਮੰਤਰ ਬਣਾਉਣ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਇੱਕ ਅਧਿਆਪਕ ਜੀਵਨ ਭਰ ਗਿਆਨ ਦੀ ਧਾਰਾ ਨਾਲ ਜੁੜੇ ਰਹਿੰਦੇ ਹਨ।
ਪ੍ਰਧਾਨ ਮੰਤਰੀ ਨੇ ਗੱਲਬਾਤ ਦੌਰਾਨ ਪੁਰਸਕਾਰ ਵਿਜੇਤਾਵਾਂ ਨਾਲ ਭਾਈਚਾਰੇ ਨੂੰ ਇੱਕਜੁੱਟ ਕਰਨ ਅਤੇ ਉਨ੍ਹਾਂ ਨੂੰ ਸਕੂਲਾਂ ਵਿੱਚ ਸੁਵਿਵਸਥਿਤ ਵਿਕਾਸ ਦਾ ਇੱਕ ਮੁੱਖ ਅੰਗ ਬਣਾਉਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਅਧਿਆਪਕਾਂ ਨੂੰ ਖ਼ਾਸ ਤੌਰ ‘ਤੇ ਗ਼ਰੀਬ ਅਤੇ ਗ੍ਰਾਮੀਣ ਪਿਟਭੂਮੀ ਵਾਲੇ ਵਿਦਿਆਰਥੀਆਂ ਦੀ ਅੰਦਰਲੀ ਪ੍ਰਤਿਭਾ ਨਿਖਾਰਨ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਸੱਦਾ ਦਿੱਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿੱਖਿਆ ਸ਼ਾਸਤਰੀਆਂ ਨੂੰ ਗੁਰੂ ਅਤੇ ਸਿੱਖ(ਚੇਲਾ) ਦੀ ਪ੍ਰਾਚੀਨ ਪਾਵਨ ਪਰੰਪਰਾ ਨੂੰ ਫਿਰ ਤੋਂ ਸਥਾਪਤ ਕਰਨ ਦੀ ਦਿਸ਼ਾ ਵਿੱਚ ਕੰਮ ਕਰਨਾ ਚਾਹੀਦਾ ਹੈ, ਤਾਕਿ ਵਿਦਿਆਰਥੀ ਜੀਵਨ ਭਰ ਆਪਣੇ ਅਧਿਆਪਕਾਂ ਨੂੰ ਯਾਦ ਰੱਖਂਣ। ਉਨ੍ਹਾਂ ਨੇ ਅਧਿਆਪਕਾਂ ਨੂੰ ਆਪਣੇ ਸਕੂਲਾਂ ਅਤੇ ਉਸ ਦੇ ਆਸਪਾਸ ਦੇ ਮਾਹੌਲ ਵਿੱਚ ਡਿਜੀਟਲ ਬਦਲਾਅ ਲਿਆਉਣ ਲਈ ਵੀ ਪ੍ਰੋਤਸਾਹਿਤ ਕੀਤਾ।

ਪ੍ਰਧਾਨ ਮੰਤਰੀ ਦੇ ਨਾਲ ਗੱਲਬਾਤ ਕਰਦਿਆਂ ਪੁਰਸਕਾਰ ਵਿਜੇਤਾਵਾਂ ਨੇ ਆਪਣੇ ਸਕੂਲਾਂ ਨੂੰ ਸਿੱਖਿਆ ਅਤੇ ਉਤਕ੍ਰਿਸ਼ਟਤਾ ਕੇਂਦਰਾਂ ਵਿੱਚ ਤਬਦੀਲ ਕਰਨ ਨਾਲ ਜੁੜੀਆਂ ਪ੍ਰੇਰਣਾਦਾਇਕ ਗਾਥਾਵਾਂ ਸੁਣਾਈਆਂ। ਉਨ੍ਹਾਂ ਨੇ ਨਵੀਂ ਔਨਲਾਈਨ ਨਾਮਜ਼ਦਗੀ ਪ੍ਰਕਿਰਿਆ ਦੇ ਨਾਲ – ਨਾਲ ਡਿਜੀਟਲ ਇੰਡੀਆ ਵਰਗੀਆਂ ਯੋਜਨਾਵਾਂ ਲਈ ਵੀ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ, ਜੋ ਦੇਸ਼ ਭਰ ਵਿੱਚ ਸਕੂਲੀ ਸਿੱਖਿਆ ਵਿੱਚ ਵਿਆਪਕ ਗੁਣਾਤਮਕ ਬਦਲਾਅ ਲਿਆ ਰਹੀਆਂ ਹਨ।

ਮਾਨਵ ਸੰਸਾਧਨ ਵਿਕਾਸ ਮੰਤਰਾਲੇ ਨੇ ਇਸ ਸਾਲ ਰਾਸ਼ਟਰੀ ਪੁਰਸਕਾਰਾਂ ਲਈ ਅਧਿਆਪਕਾਂ ਦੀ ਚੋਣ ਨਾਲ ਜੁੜੇ ਦਿਸ਼ਾ-ਨਿਰਦੇਸ਼ਾਂ ਵਿੱਚ ਸੰਸ਼ੋਧਨ ਕੀਤੇ ਸਨ। ਨਵੀਂ ਯੋਜਨਾ ਵਿੱਚ ਸਵੈ-ਨਾਮਜ਼ਦਗੀ ਦੀ ਪਰਿਕਲਪਨਾ ਕੀਤੀ ਗਈ ਹੈ ਅਤੇ ਇਹ ਪ੍ਰਮੁੱਖ ਰਾਸ਼ਟਰੀ ਪੁਰਸਕਾਰਾਂ ਵਿੱਚ ਹਾਲੀਆ ਇਨੋਵੇਸ਼ਨਾਂ ਨਾਲ ਪ੍ਰੇਰਿਤ ਹੈ। ਇਹ ਯੋਜਨਾ ਪਾਰਦਰਸ਼ੀ ਅਤੇ ਨਿਰਪੱਖ ਹੈ ਅਤੇ ਇਸ ਤਹਿਤ ਉਤਕ੍ਰਿਸ਼ਟਤਾ ਅਤੇ ਬਿਹਤਰੀਨ ਪ੍ਰਦਰਸ਼ਨ ਨੂੰ ਪੁਰਸਕ੍ਰਿਤ ਕੀਤਾ ਜਾਂਦਾ ਹੈ।

***

ਏਕੇਟੀ/ਕੇਪੀ/ਐੱਸਕੇ